ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ/ਗੁਰਦੀਪ ਸਿਮਰ) ਅੱਜ ਸਥਾਨਕ ਫੱਗੂਵਾਲਾ ਕੈਂਚੀਆਂ ਸਥਿਤ ਰਹਿਬਰ ਫਾਊਂਡੇਸ਼ਨ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਪ੍ਰੋਜੈਕਟ ਸੀ.ਐੱਮ. ਦੀ ਯੋਗਸ਼ਾਲਾ ਨੂੰ ਮੁੱਕ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਮਾਨਯੋਗ ਚੇਅਰਮੈਨ ਡਾ. ਐਮ. ਐਸ. ਖਾਨ ਨੇ ਵਿਸਥਾਰ ਰੂਪ ਵਿਚ ਵਿਦਿਆਰਥੀਆਂ ਨੂੰ ਯੋਗਾ ਦਿਵਸ ਤੋਂ ਜਾਣੂ ਕਰਵਾਇਆ। ਇਸ ਮੌਕੇ ਯੋਗਾ ਦੀ ਸਹੀ ਤਕਨੀਕ ਅਤੇ ਮਹੱਤਤਾ ਬਾਰੇ ਦੱਸਿਆ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਡਾ. ਨਰੇਸ਼ ਚੰਦਰ ਵਲੋਂ ਵੱਖ-ਵੱਖ ਆਸਣਾਂ ਦਾ ਅਭਿਆਸ ਕਰਾਇਆ ਗਿਆ ਜਿਨ੍ਹਾਂ ਵਿੱਚ ਪ੍ਰਣਆਮ ਆਸਣ, ਅਨੁਲੋਮ ਬਲੋਮ ਅਤੇ ਚੱਕਰ ਆਸਣ ਆਦਿ ਕਰਵਾਏ ਗਏ ਅਤੇ ਉਨ੍ਹਾਂ ਨੇ ਇਸ ਮੌਕੇ ਯੋਗ ਦੁਆਰਾ ਕੰਟਰੋਲ ਕੀਤੀਆਂ ਜਾਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖਾਸ ਤੌਰ ਤੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਯੋਗ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਇਕਾਗਰਚਿਤ ਹੋਣ ਵਿਚ ਸਹਾਈ ਹੁੰਦਾ ਹੈ। ਉਹਨਾਂ ਨੇ ਵਿਸਥਾਰ ਰੂਪ ਵਿਚ ਕਿਹਾ ਕਿ ਜੇਕਰ ਅਸੀ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਥਾਂ ਦਈਏ ਤਾਂ ਅਸੀਂ ਆਪਣੇ ਸਰੀਰ ਦੇ ਨਾਲ-ਨਾਲ ਮਨ ਨੂੰ ਵੀ ਸਾਂਤ ਰੱਖ ਸਕਦੇ ਹਾਂ ਅਤੇ ਸਰੀਰ ਨੂੰ ਨਰੋਗ ਰੱਖਣ ਲਈ ਜੀਵਨ ਵਿਚ ਯੋਗ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਕਾਫਿਲਾ ਖਾਨ ਵਾਈਸ ਚੇਅਰਪਰਸਨ ਤੇ ਪ੍ਰਿੰਸੀਪਲ ਡਾ. ਸਿਰਾਜੂਨਬੀ ਜਾਫਰੀ, ਰਮਨਦੀਪ ਕੌਰ, ਅਤੇ ਮੈਡਮ ਅਰਸ਼ਦੀਪ ਕੌਰ, ਜਸਨਪਾਲ ਕੌਰ, ਰਤਨ ਲਾਲ, ਨਛੱਤਰ ਸਿੰਘ, ਅਸਗਰ ਅਲੀ, ਗੁਰਵਿੰਦਰ ਸਿੰਘ ਆਦਿ ਸ਼ਾਮਿਲ ਸਨ।