ਜਲੰਧਰ ਦਿਹਾਤੀ ਫਿਲੌਰ ( ਪਰਮਜੀਤ ਪੰਮਾ/ਲਵਜੀਤ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਟੀਮ ਵੱਲੋਂ ਲੁੱਟ ਖੋਹ ਕਰਨ ਵਾਲੇ 01 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 04.04.2023 ਨੂੰ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਵੱਲੋਂ ਨਗਮਾ ਪੁੱਤਰੀ ਪ੍ਰੇਮ ਲਾਲ ਵਾਸੀ ਮੁੱਹਲਾ ਨਵੀ ਅਬਾਦੀ ਚਰਚ ਕਲੋਨੀ ਨਵਾਂ ਸ਼ਹਿਰ ਥਾਣਾ ਸਿਟੀ ਨਵਾ ਸਹਿਰ ਦੇ ਬਿਆਨਾ ਪਰ ਉਸਦਾ ਮੋਬਾਇਲ ਫੋਨ ਖੋਹ ਕਰਨ ਸਬੰਧੀ ਮੁਕੱਦਮਾ ਨੰਬਰ 71 ਮਿਤੀ 04.04.2023 ਜੁਰਮ 379ਬੀ ਭ:ਦ: ਥਾਣਾ ਫਿਲੌਰ ਦਰਜ ਕਰਕੇ ਮੁਕੱਦਮਾ ਵਿੱਚ ਦੋਸ਼ੀ ਮਨਦੀਪ ਰਾਮ ਉਰਫ ਦੀਪੂ ਪੁੱਤਰ ਦਿਆਲ ਚੰਦ ਵਾਸੀ ਨਗਰ ਥਾਣਾ ਫਿਲੌਰ ਗ੍ਰਿਫਤਾਰ ਕਰਕੇ ਇਸ ਪਾਸੋਂ ਨਗਮਾ ਦਾ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ ਕੀਤਾ ਹੈ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮਨਦੀਪ ਕੁਮਾਰ ਨਸ਼ਾ ਕਰਨ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਇਸਨੇ ਇਹ ਵਾਰਦਾਤ ਕੀਤੀ ਹੈ।
ਬਰਾਮਦਗੀ :-
ਇੱਕ ਮੋਬਾਇਲ ਫੋਨ