ਜਿਲ੍ਹਾ ਜਲੰਧਰ ਦਿਹਾਤੀ ਦੇ ਪੀ.ਓ ਸਟਾਫ ਦੀ ਪੁਲਿਸ ਵਲੋਂ 02 ਪੀ.ਓਜ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ

ਜਲੰਧਰ ਦਿਹਾਤੀ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਭਗੌੜੇ ਪੀ.ਓ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਤਰਸੇਮ ਮਸੀਹ ਉਪ-ਪੁਲਿਸ ਕਪਤਾਨ, ਡਿਟੈਕਟਿਵ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਲਾਭ ਸਿੰਘ ਇੰਚਾਰਜ ਪੀ.ਓ ਸਟਾਫ ਦੀ ਪੁਲਿਸ ਵਲੋਂ 02 ਪੀ.ਓਜ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ  ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਤਰਸੇਮ ਮਸੀਹ ਉਪ-ਪੁਲਿਸ ਕਪਤਾਨ, ਡਿਟੈਕਟਿਵ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮੁਕੱਦਮਾ ਨੰਬਰ 22 ਮਿਤੀ 06-08-2018 ਅ/ਧ 21-61-85 NDPS Act ਥਾਣਾ ਪਤਾਰਾ ਵਿਚ ਦੋਸ਼ੀ ਗੁਰਿੰਦਰ ਸਿੰਘ ਉਰਫ ਗਗਨ ਪੁੱਤਰ ਅਮਰ ਸਿੰਘ ਵਾਸੀ ਮਕਾਨ ਨੰਬਰ (02, ਗਲੀ ਨੰਬਰ 1, ਅਮਰੀਕ ਨਗਰ ਥਾਣਾ ਰਾਮਾ ਮੰਡੀ ਜਿਲ੍ਹਾ ਜਲੰਧਰ ਨੂੰ ਮਾਣਯੋਗ ਅਦਾਲਤ ਵੱਲੋਂ ਮਿਤੀ 12-03-2023 ਨੂੰ ਪੀ.ਓ 299 CrPC ਤਹਿਤ ਘੋਸ਼ਿਤ ਕੀਤਾ ਗਿਆ ਸੀ। ਜਿਸ ਨੂੰ ਮਿਤੀ 06-04-2023 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾ ਮੁਕੱਦਮਾ ਨੰਬਰ 149 ਮਿਤੀ 18-06-2022 ਅਧ 61-1-14 Ex. Act, ਥਾਣਾ ਸ਼ਾਹਕੋਟ ਵਿੱਚ ਦੋਸ਼ੀ ਗੁਰਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਬਾਗੀਆ, ਥਾਣਾ ਸਿਧਵਾ ਬੇਟ, ਜਿਲ੍ਹਾ ਲੁਧਿਆਣਾ ਨੂੰ ਮਾਣਯੋਗ ਅਦਾਲਤ ਵੱਲੋਂ ਮਿਤੀ 27-03-2023 ਨੂੰ ਪੀ.ਓ 299 CrPC ਤਹਿਤ ਘੋਸ਼ਿਤ ਕੀਤਾ ਗਿਆ ਸੀ। ਜਿਸ ਨੂੰ ਮਿਤੀ (07- 04-2023 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

error: Content is protected !!