ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਇੱਕ ਪੀ.ੳ ਨੂੰ ਜੇਰੇ ਧਾਰਾ 299 CrPc ਤਹਿਤ ਮੁਕੱਦਮਾ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਭਗੌੜਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸ੍ਰੀ ਮਨਪ੍ਰੀਤ ਸਿੰਘ ਢਿੱਲੋ PPS ਪੁਲਿਸ ਕਪਤਾਨ, ਤਫਤੀਸ਼,ਅਤੇ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਇੱਕ ਪੀ.ੳ ਨੂੰ ਜੇਰੇ ਧਾਰਾ 299 CrPc ਤਹਿਤ ਮੁਕੱਦਮਾ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 10,04.2023 ਨੂੰ ਏ.ਐਸ.ਆਈ ਸੁਖਦੇਵ ਸਿੰਘ ਥਾਣਾ ਲੋਹੀਆ ਨੇ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਖਾਸ ਦੀ ਇਤਲਾਹ ਪਰ ਮੁਕੱਦਮਾ ਨੰਬਰ 07 ਮਿਤੀ 20.01 2021 ਜੁਰਮ 323,324,341,148,149 IPC ਥਾਣਾ ਲੋਹੀਆਂ ਦੇ ਭਗੋੜੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਬਹਾਦਰ ਉਰਫ ਗੋਪੀ ਪੁੱਤਰ ਮੋਹਣ ਸਿੰਘ ਵਾਸੀ ਡੱਲਾ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਨੂੰ ਮਾਨਯੋਗ ਅਦਾਲਤ ਵੱਲੋ ਭਗੋੜਾ ਮਿਤੀ 12.01.2023 ਕਰਾਰ ਦਿੱਤਾ ਗਿਆ ਸੀ।ਜਿਸ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।

error: Content is protected !!