ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ)
ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਤੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਉਨ੍ਹਾਂ ਦੇ ਨਾਲ ਵਰਿੰਦਰ ਕੁਮਾਰ ਗੋਇਲ ਵਿਧਾਇਕ ਲਹਿਰਾਗਾਗਾ ਪਹੁੰਚੇ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਇਸ ਦੌਰਾਨ ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰਗਟ ਸਿੰਘ ਢਿੱਲੋਂ ਵੱਲੋ ਉਨਾ ਦਾ ਸਵਾਗਤ ਕੀਤਾ ਇਸ ਦੌਰਾਨ ਗੋਲਡੀ ਤੂਰ,ਇੰਦਰਜੀਤ ਤੂਰ,ਬਲਾਕ ਸੰਮਤੀ ਚੇਅਰਮੈਨ ਦਰਸ਼ਨ ਸਿੰਘ ਕਾਲਾਝਾੜ, ਜਸਵਿੰਦਰ ਸਿੰਘ, ਅਮਰੀਕ ਸਿੰਘ, ਪਰਗਟ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ ਕਿਸਾਨ ਆਗੂ, ਵਿਕਰਮਜੀਤ ਸਿੰਘ ਸਾਬਕਾ ਸਰਪੰਚ, ਨਾਜਰ ਸਿੰਘ ਖੇੜੀ ਗਿੱਲਾਂ, ਰਾਮ ਸਿੰਘ ਭਰਾਜ, ਲਾਭ ਸਿੰਘ ਕਿਸਾਨ ਆਗੂ, ਸੁਰਜੀਤ ਸਿੰਘ, ਤਜਿੰਦਰ ਸਿੰਘ, ਆਦਿ ਅਕਾਲੀ ਆਗੂ ਅਤੇ ਵੱਡੀ ਗਿਣਤੀ ਚ ਪੰਚ ਸਰਪੰਚ ਆਗੂ ਮੌਜੂਦ ਸਨ