ਐਸ ਡੀ ਐਮ ਸ੍ਰੀ ਵਿਨੀਤ ਕੁਮਾਰ ਵੱਲੋਂ ਭਵਾਨੀਗੜ ਦੀ ਮੁੱਖ ਅਨਾਜ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ

ਭਵਾਨੀਗੜ੍ਹ 14ਅਪ੍ਰੈਲ(ਕ੍ਰਿਸ਼ਨ ਚੌਹਾਨ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨਾਂ ਅੰਦਰ ਐਸ.ਡੀ.ਐਮ ਵਿਨੀਤ ਕੁਮਾਰ ਵੱਲੋਂ ਭਵਾਨੀਗੜ ਬਲਾਕ ਦੀਆਂ ਨਦਾਮਪੁਰ ਅਤੇ ਕਾਲਾਝਾੜ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਅਧਿਕਾਰੀਆਂ ਨੇ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ।ਅਨਾਜ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨਾਲ ਜੁੜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਸਮੁੱਚੇ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

error: Content is protected !!