ਜਿਲ੍ਹਾਂ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਦੀ ਪੁਲਿਸ ਵੱਲੋਂ ਮੁਕੱਦਮੇ ਵਿੱਚ ਲੋੜੀਂਦੀ ਪੀ.ਓ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਜਲੰਧਰ ਦਿਹਾਤੀ ਗੁਰਾਇਆ (ਜਸਕੀਰਤ ਰਾਜਾ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾ/ਨਸ਼ਾ ਤਸਕਰਾਂ/ਭਗੋੜੀਆ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਜੀ ਦੀ ਅਗਵਾਈ ਹੇਠ, ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਗੁਰਾਇਆ ਦੀ ਟੀਮ ਵੱਲੋਂ ਮੁਕੱਦਮਾ ਵਿੱਚ ਲੋੜੀਂਦੇ 01 ਪੀ.ਓ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਗਦੀਸ਼ ਰਾਜ, ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮੁਕੱਦਮਾ ਨੰਬਰ 186 ਮਿਤੀ 11-09-2019 ਅ/ਧ 18/29-61- 85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਵਿੱਚ PO ਬੀਨਾ ਕੁਮਾਰੀ ਉਰਫ ਬੀਨਾ ਪਤਨੀ ਕਰਨਜੀਤ ਸਿੰਘ ਉਰਫ ਕਰਮਜੀਤ ਸਿੰਘ ਵਾਸੀ ਪਿੰਡ ਨਿੱਤਰ ਥਾਣਾ ਖਲਚੀਆ ਜਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਜੋ ਉਕਤ ਮੁਕਦਮਾ ਵਿੱਚ ਦੋਸ਼ੀ ਕਰਮਜੀਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨਿੱਝਰ ਥਾਣਾ ਖਿਲਚੀਆਂ ਜਿਲ੍ਹਾ ਅਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਰਵੇਲ ਸਿੰਘ ਵਾਸੀ ਚੁੱਘ ਥਾਣਾ ਮਹਿਤਾ ਜਿਲ੍ਹਾ ਅੰਮ੍ਰਿਤਸਰ ਨੂੰ ਮਿਤੀ 11,09,2019 ਨੂੰ ਮੁਕੱਦਮਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆਂ ਸੀ ਤੇ ਦੋਸ਼ੀਆਂ ਪਾਸੋਂ 03 ਕਿੱਲੋ 500 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਸੀ ਤੇ ਦੇਸੀ ਕਰਮਜੀਤ ਸਿੰਘ ਦੀ ਪਤਨੀ ਬੀਨਾ ਕੁਮਾਰੀ ਪਤਨੀ ਕਰਨਜੀਤ ਸਿੰਘ ਉਰਫ ਕਰਮਜੀਤ ਸਿੰਘ ਵਾਸੀ ਪਿੰਡ ਨਿਤਰ ਥਾਣਾ ਖਲਚੀਆ ਜਿਲ੍ਹਾਂ ਅੰਮ੍ਰਿਤਸਰ ਨੂੰ ਇਸ ਮੁਕਦਮਾ ਵਿੱਚ ਮਿਤੀ 26.09.2019 ਨੂੰ ਨਾਮਜਦ ਕੀਤਾ ਗਿਆ ਸੀ ਜੋ ਕਿ ਪਿਛੋਕੜ ਤੋਂ ਝਾਰਖੰਡ ਦੀ ਰਹਿਣ ਵਾਲੀ ਹੈ ਤੇ ਆਪਣੇ ਪਤੀ ਨਾਲ ਮਿਲ ਕੇ ਝਾਰਖੰਡ ਤੋਂ ਹੀ ਆਪਣੀ ਕਿਸੇ ਰਿਸ਼ਤੇਦਾਰੀ ਤੋਂ ਅਫੀਮ ਲਿਆ ਕੇ ਵੇਚਦੇ ਸੀ ਜੋ ਆਪਣੀ ਗ੍ਰਿਫਤਾਰੀ ਦੇ ਡਰ ਤੋਂ ਕਾਫੀ ਸਮੇਂ ਤੋਂ ਲੁੱਕ ਛਿਪ ਕੇ ਰਹਿ ਰਹੀ ਸੀ ਜਿਸਨੂੰ ਮਾਣਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਵਲੋਂ ਮਿਤੀ 09.02.2023 ਨੂੰ ਜੋਰ ਧਾਰਾ 82/83 CRPC ਤਹਿਤ PO ਕਰਾਰ ਦਿੱਤਾ ਗਿਆ ਸੀ ਜਿਸਨੂੰ ਫੜਨ ਲਈ ਕਾਫੀ ਵਾਰੀ ਰੋਡ ਵੀ ਕੀਤੇ ਗਏ ਤੇ ਹੁਣ ਇਸਨੂੰ ਮਿਤੀ 07-06-2023 ਨੂੰ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ AS। ਸੁਰਿੰਦਰ ਮੋਹਣ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਨੇ ਸਮੇਤ ਸਾਥੀ ਮਹਿਲਾ ਸਿਪਾਹੀ ਕਰਮਚਾਰੀਆ ਦੇ ਉਕਤ ਮੁਕੱਦਮੇ ਦੀ PO ਬੀਨਾ ਕੁਮਾਰੀ ਉਰਫ ਬੀਨਾ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।ਜਿਸ ਨੂੰ ਅੱਜ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ਣ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

error: Content is protected !!