ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰਾ ਨੂੰ 49 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।

ਜਲੰਧਰ ਦਿਹਾਤੀ ਫਿਲੌਰ ( ਜਸਕੀਰਤ ਰਾਜਾ )
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਇੰਚਾਰਜ ਚੌਂਕੀ ਲਸਾੜਾ ਵੱਲੋਂ ਮਿਤੀ 10,06.2023 ਨੂੰ ਰਾਜ ਪੁੱਤਰ ਤਨਕੁ ਰਾਮ ਵਾਸੀ ਭੱਟੀਆਂ ਬੇਟ ਮੁੱਹਲਾ ਚਿਟੀ ਕਲੋਨੀ ਸਲੇਮ ਟਾਬਰੀ ਲੁਧਿਆਣਾ ਪਾਸੋਂ 24 ਗ੍ਰਾਮ ਹੈਰੋਇਨ ਅਤੇ ਪਵਨ ਸਿੰਘ ਉਰਫ ਨੋਨੀ ਪੁੱਤਰ ਦਿਲਬਾਗ ਸਿੰਘ ਵਾਸੀ ਭੱਟੀਆ ਬੇਟ ਮੁੱਹਲਾ ਚਿਟੀ ਕਲੋਨੀ ਸਲੇਮ ਟਾਬਰੀ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 154 ਮਿਤੀ 10,06.2023 ਜੁਰਮ 21ਬੀ-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਲੁਕ ਛਿਪ ਕੇ ਕਾਫੀ ਸਮੇਂ ਤੋਂ ਲਸਾੜਾ ਏਰੀਆ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੇ ਸੀ। ਇਹਨਾਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਰਾਮਦਗੀ :- 49 ਗ੍ਰਾਮ ਹੈਰੋਇਨ

error: Content is protected !!