ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਧੋਖਾਧੜੀ ਨਾਲ ਲਾਟਰੀ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।

ਜਲੰਧਰ ਦਿਹਾਤੀ ਫਿਲੌਰ ( ਜਸਕੀਰਤ ਰਾਜਾ )
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਧੋਖਾਧੜੀ ਨਾਲ ਲਾਟਰੀ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਵੱਲੋਂ ਮਿਤੀ 10.06.2023 ਨੂੰ ਧੋਖਾਧੜੀ ਨਾਲ ਲਾਟਰੀ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਭਜਨ ਸਿੰਘ ਪੁੱਤਰ ਬਨੀ ਰਾਮ ਵਾਸੀ ਅਕਲਪੁਰ ਰੋਡ ਥਾਣਾ ਫਿਲੌਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 5200/- ਰੁਪਏ ਅਤੇ ਇੱਕ ਮੋਬਾਇਲ ਫੋਨ ਅਤੇ ਪਰਚੀਆ/ਡਾਇਰੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ 155 ਮਿਤੀ 10.06.2023 ਜੁਰਮ 2944,42) IPC, 7(3) Lotteries Act 1998 ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਾਫੀ ਸਮੇਂ ਤੋਂ ਆਮ ਲੋਕਾਂ ਨੂੰ ਧੋਖਾਧੜੀ ਨਾਲ ਲਾਟਰੀ ਦਾ ਲਾਲਚ ਦੇ ਕੇ ਲਾਟਰੀ ਦਾ ਨਜਾਇਜ ਧੰਦਾ ਕਰ ਰਿਹਾ ਸੀ। ਇਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।

ਬਰਾਮਦਗੀ

5200/- ਰੁਪਏ ਭਾਰਤੀ ਕਰੰਸੀ
01 ਮੋਬਾਇਲ ਫੋਨ
ਪਰਚੀਆ ਅਤੇ ਡਾਇਰੀਆ

error: Content is protected !!