ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ ਇੱਕ ਭਗੌੜੇ (ਪੀ.ਓ) ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾਤੀ ਸ਼ਾਹਕੋਟ (ਜਸਕੀਰਤ ਰਾਜਾ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਅਤੇ ਪੀ.ਓ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਅਤੇ ਸ੍ਰੀ ਹਰਜੀਤ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਸਥਾਨਿਕ), ਕਮ ਸਬ ਡਵੀਜ਼ਨ ਸ਼ਾਹਕੋਟ ਜੀ ਦੀ ਰਹਿਨੁਮਾਈ ਹੇਠ ਸਬ- ਇੰਸਪੈਕਟਰ ਅਮਨਪ੍ਰੀਤ ਕੌਰ, ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ 01 ਭਗੜੇ (ਪੀ.ਓ) ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਮੁੱਖ ਅਫਸਰ ਥਾਣਾ ਸ਼ਾਹਕੋਟ ਸ਼ਾਹਕੋਟ ਨੇ ਦੱਸਿਆ ਕਿ ਮੁਕੱਦਮਾ ਨੰਬਰ 122 ਮਿਤੀ 16.05.2017 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਵਿੱਚ ਕੁਲਵੰਤ ਸਿੰਘ ਉਰਫ ਰਿੰਕੂ ਪੁੱਤਰ ਗੁਰਚਰਨ ਸਿੰਘ ਵਾਸੀ ਬਾਸਾ ਵਾਲਾ ਬਜਾਰ ਸ਼ਾਹਕੋਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਮਿਤੀ (1,04,2023 ਨੂੰ ਬਾ-ਅਦਾਲਤ ਸ੍ਰੀ ਯੁਕਤੀ ਗੋਇਲ ਅਡੀਸ਼ਨਲ ਸ਼ੈਸ਼ਨ ਜੱਜ ਜਲੰਧਰ ਵੱਲੋਂ ਪੀ.ਓ ਕਰਾਰ ਦਿੱਤਾ ਗਿਆ ਸੀ। ਜੋ ਅੱਜ ਮਿਤੀ 22.06.2023 ਨੂੰ ਐਸ.ਆਈ ਬਲਕਾਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਕੁਲਵੰਤ ਸਿੰਘ ਉਰਫ ਰਿੰਕੂ ਪੁੱਤਰ ਗੁਰਚਰਨ ਸਿੰਘ ਵਾਸੀ ਬਾਸਾ ਵਾਲਾ ਬਜਾਰ ਸ਼ਾਹਕੋਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੂੰ ਕਲ ਪੇਸ਼ ਅਦਾਲਤ ਕਰਕੇ ਕੇਂਦਰੀ ਜੇਲ ਬੰਦ ਕਰਵਾਇਆ ਜਾਵੇਗਾ।

error: Content is protected !!