ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 85 ਨਸ਼ੀਲੀਆਂ ਗੋਲੀਆਂ ਬੁਮਾਦ ਕਰਕੇ ਕੀਤਾ ਗ੍ਰਿਫਤਾਰ।

ਜਲੰਧਰ ਦਿਹਾਤੀ ਲਾਬੜਾ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਸੁਖਵਿੰਦਰਪਾਲ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਪਾਸੋ ਨਸ਼ੀਲੀਆਂ ਗੋਲੀਆਂ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਵਿੰਦਰਪਾਲ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਏ.ਐਸ.ਆਈ ਮਨਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਬਾਸਵਾਰੀ ਸਰਕਾਰੀ ਗੱਡੀ ਰੂਰਲ ਰੈਪਡ ਦੇ ਬ੍ਰਾਏ ਨਾਕਾਬੰਦੀ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗਾਖਲਾ ਨਹਿਰ ਪੁਲੀ ਤੋ ਨਹਿਰੇ ਨਹਿਰ ਚੋਗਾਵਾ ਵੱਲ ਨੂੰ ਜਾ ਰਹੇ ਸੀ ਕਿ ਕੁੱਝ ਦੇਰ ਬਾਅਦ ਇੱਕ ਮੋਨਾ ਨੌਜਵਾਨ ਮੋਟਰਸਾਈਕਲ ਹਾਂਡਾ ਟਵਿਸਟਰ ਰੰਗ ਕਾਲਾ ਬਿਨਾ ਨੰਬਰੀ ਪਰ ਆ ਰਿਹਾ ਸੀ।ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਆਪਣਾ ਮੋਟਰਸਾਈਕਲ ਪਿੱਛੇ ਨੂੰ ਮੋੜਨ ਲੱਗਾ ਤਾਂ ਮੋਟਰਸਾਈਕਲ ਸਲਿਪ ਹੋਣ ਕਰਕੇ ਮੋਟਰਸਾਈਕਲ ਸੜਕ ਤੇ ਡਿੱਗ ਪਿਆ ਤਾਂ ਏ.ਐਸ.ਆਈ ਮਨਜਿੰਦਰ ਸਿੰਘ ਨੇ ਸ਼ੱਕ ਦੀ ਬਿਨਾਅ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਹਰਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਵਾਸੀ ਲੱਲੀਆ ਕਲਾ ਜਿਲ੍ਹਾ ਜਲੰਧਰ ਦੱਸਿਆ । ਜਿਸਦੇ ਮੋਟਰਸਾਈਕਲ ਦੀ ਤਲਾਸ਼ੀ ਕਰਨ ਤੇ ਟੂਲ ਬਾਕਸ ਵਿੱਚੋਂ ਵਜਨਦਾਰ ਮੋਮੀ ਲਿਫਾਫਾ ਬਰਾਮਦ ਹੋਇਆ।ਜਿਸਨੂੰ ਚੈੱਕ ਕਰਨ ਤੇ ਉਸ ਵਿੱਚੋਂ 85 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਜਿਸ ਤੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 47 ਮਿਤੀ 24.06.2023 ਜੁਰਮ-22-NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬ੍ਰਾਮਦਗੀ:-

1. 85 ਨਸ਼ੀਲੀਆਂ ਗੋਲੀਆਂ ।

2. ਮੋਟਰਸਾਈਕਲ ਹਾਂਡਾ ਟਵਿਸਟਰ ਬਿਨਾ ਨੰਬਰੀਂ।

error: Content is protected !!