ਥਾਣਾ ਲਾਬੜਾ ਜਲੰਧਰ ਦਿਹਾਤੀ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਪੀ.ੳ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਸੁਖਵਿੰਦਰਪਾਲ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ NDPS ACT ਦੇ ਕੇਸ ਵਿਚ ਲੋੜੀਂਦਾ ਪੀ.ਓ ਨੂੰ ਕੀਤਾ ਗ੍ਰਿਫਤਾਰ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਵਿੰਦਰਪਾਲ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਸੀਨੀਅਰ ਅਫਸਰਾਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਥਾਣਾ ਲਾਂਬੜਾ ਤੋਂ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਵੱਲੋਂ ਪੀ.ਓਜ ਨੂੰ ਗ੍ਰਿਫਤਾਰ ਕਰਨ ਲਈ ASI ਮਨਜਿੰਦਰ ਸਿੰਘ ਥਾਣਾ ਲਾਂਬੜਾ ਸਮੇਤ ਪੁਲਿਸ ਪਾਰਟੀ ਟੀਮ ਤਿਆਰ ਕੀਤੀ ਗਈ ਸੀ।ਜੋ ਦੋਰਾਨੇ ਤਲਾਸ਼ ਪੀ.ਓ ASI ਮਨਜਿੰਦਰ ਸਿੰਘ ਵੱਲੋਂ ਪੀ.ਓ ਸਟਾਫ ਦੀ ਮਦਦ ਨਾਲ ਮੁੱਕਦਮਾ ਨੰਬਰ 91 ਮਿਤੀ 06.08.2018 ਜੁਰਮ 22 NDPS ACT ਥਾਣਾ ਲਾਬੜਾ ਵਿੱਚ ਲੋੜੀਂਦੇ ਪੀ.ਓ ਜਸਵੀਰ ਸਿੰਘ ਉਰਫ ਜੱਗੀ ਪੁੱਤਰ ਅਵਤਾਰ ਸਿੰਘ ਵਾਸੀ ਰਸੂਲਪੁਰ ਖੁਰਦ ਥਾਣਾ ਲਾਂਬੜਾ ਨੂੰ ਮਿਤੀ 26.06,2023 ਨੂੰ ਗ੍ਰਿਫਤਾਰ ਕੀਤਾ ਗਿਆ।ਜੋ ਦੋਸ਼ੀ ਨੂੰ ਬਾ ਅਦਾਲਤ ਸ਼੍ਰੀ ਧਰਮਿੰਦਰਪਾਲ ਸਿੰਗਲਾ ASI ਸਾਹਿਬ ਜਲੰਧਰ ਵੱਲੋਂ ਮਿਤੀ 06.03.2023 ਨੂੰ 299 CRPC ਤਹਿਤ ਪੀ.ੳ ਕਰਾਰ ਦਿੱਤਾ ਗਿਆ ਸੀ।