ਜਲੰਧਰ ਦਿਹਾਤੀ ਬਿਲਗਾ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਲੁੱਟ ਖੋਹ ਦੀ ਵਾਰਦਾਤਾ ਕਰਨ ਵਾਲਿਆ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ, ਉੱਪ-ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਹੀ ਹੇਠ ਸਬ-ਇੰਸਪੈਕਟਰ ਮਹਿੰਦਰਪਾਲ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਲੁੱਟਾ ਖੋਹਾ ਦੀਆ ਵਾਰਦਾਤਾ ਕਰਨ ਵਾਲੇ ਮੁੱਕਦਮੇ ਵਿੱਚ 02 ਲੋੜੀਂਦੇ ਵਿਅਕਤੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ, ਉਪ-ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮੁਕੱਦਮਾ ਨੰਬਰ 65 ਮਿਤੀ 26-06-2023 ਅ/ਧ 379-ਬੀ,34 ਭ.ਦ ਥਾਣਾ ਬਿਲਗਾ ਜਿਲ੍ਹਾ ਜਲੰਧਰ ਬਰਬਿਆਨ ਤਰਸੇਮ ਲਾਲ ਪੁੱਤਰ ਕਰਮਾ ਰਾਮ ਵਾਸੀ ਪਿੰਡ ਦੰਦੂਵਾਲ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਹੋਇਆ ਕਿ ਮਿਤੀ 24.06.2023 ਨੂੰ ਵਕਤ ਕ੍ਰੀਬ 12:30 PM ਨੇੜੇ ਬਹਾਦਰਪੁਰ ਮੋੜ ਤੂ ਦੋ ਅਣਪਛਾਤੇ ਵਿਅਕਤੀ ਜਿਹਨਾ ਕੋਲ ਸਪਲੈਂਡਰ ਮੋਟਰ ਸਾਈਕਲ ਰੰਗ ਕਾਲਾ ਨੰਬਰ 25-1790 ਜਿਸਦੀ ਹੈਡ ਲਾਈਟ ਉੱਪਰ ਸਿਮਰਨ ਲਿਖਿਆ ਸੀ ।ਜਿਹਨਾ ਨੇ ਦਾਤਰ ਦਿਖਾ ਕੇ ਡਰਾ ਧਮਕਾ ਕੇ ਉਸ ਪਾਸੋਂ 2100- ਰੁਪਏ ਦੀ ਖੋਹ ਕੀਤੀ ਸੀ।ਜਿਹਨਾ ਦੀ ਭਾਲ ਕਰਨ ਪਤਾ ਲੱਗਾ ਕਿ ਮੋਟਰ ਸਾਈਕਲ ਚਾਲਕ ਦਾ ਨਾਮ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕੋਟਲਾ ਥਾਣਾ ਲਾਬੜਾ ਜਿਲ੍ਹਾ ਜਲੰਧਰ ਅਤੇ ਮੋਟਰ ਸਾਈਕਲ ਪਰ ਪਿੱਛੇ ਬੈਠੇ ਵਿਅਕਤੀ ਦਾ ਨਾਮ ਸੁਰਿੰਦਰਪਾਲ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਲੱਲੀਆ ਖੁਰਦ ਥਾਣਾ ਲਾਬੜਾ ਜਿਲ੍ਹਾ ਜਲੰਧਰ ਵੱਜੋ ਪਹਿਚਾਣ ਹੋਈ ਸੀ।ਜਿਸਤੇ ਦੌਰਾਨੇ ਤਫਤੀਸ਼ ਮਿਤੀ 05-09-2023 ਨੂੰ $1 ਕੁਲਵਿੰਦਰ ਸਿੰਘ ਸਮੇਤ ਸਾਥੀ ਕਮਚਾਰੀਆ ਮੁੱਕਦਮਾ ਉਕਤ ਵਿੱਚ ਦੋਸ਼ੀਆਨ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕੋਟਲਾ ਅਤੇ ਸੁਰਿੰਦਰਪਾਲ ਉਰਫ ਸਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਲੱਲੀਆ ਖੁਰਦ ਥਾਣਾ ਲਾਬੜਾ ਜਿਲ੍ਹਾ ਜਲੰਧਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਜਿਹਨਾ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ।