ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਚੋਰੀ ਦੇ ਮੁਕੱਦਮੇ ਵਿੱਚ ਇੱਕ ਭਗੌੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ- ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾਂ/ਨਸ਼ਾ ਤਸਕਰਾਂ ਅਤੇ ਭਗੌੜਿਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, (ਤਫਤੀਸ਼ ) ਜਲੰਧਰ ਦਿਹਾਤੀ ਅਤੇ ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਦੀਆ ਹਦਾਇਤਾ ਅਨੁਸਾਰ ਸਬ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਚੋਰੀ ਦੇ ਮੁਕੱਦਮੇ ਵਿੱਚ ਇੱਕ ਭਗੋੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਜੀ ਨੇ ਦੱਸਿਆਂ ਕਿ ਅੱਜ ਮਿਤੀ 10.11.2023 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 13 ਮਿਤੀ 08.02.2017 ਜੁਰਮ 379,411 IPC ਥਾਣਾ ਲੋਹੀਆ ਜਿਲ੍ਹਾ ਜਲੰਧਰ ਦੇ ਭਗੋੜੇ ਦੋਸ਼ੀ ਮਲਕੀਤ ਸਿੰਘ ਉਰਫ ਨਿਹਾਲਾ ਪੁੱਤਰ ਲੇਟ ਜੋਗਿੰਦਰ ਸਿੰਘ ਵਾਸੀ ਵਾੜਾ ਬੁੱਧ ਸਿੰਘ ਥਾਣਾ ਲੋਹੀਆ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਨੂੰ ਮਾਨਯੋਗ ਅਦਾਲਤ ਮਿਸ ਤਰਜਨੀ JMIC ਨਕੋਦਰ ਜੀ ਨੇ ਮਿਤੀ 05.02.2019 ਨੂੰ ਭਗੌੜਾ ਕਰਾਰ ਦਿੱਤਾ ਸੀ।ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ।

ਬਰਾਮਦਗੀ – ਚੋਰੀ ਸ਼ੁਦਾ ਇੱਕ ਮੋਟਰਸਾਈਕਲ ਪਲਟੀਨਾ ਨੰਬਰੀ PB09-F-8952

error: Content is protected !!