ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ,ਸੰਗਰੂਰ ਸੈ਼ਸ਼ਨ ਅਦਾਲਤ ਨੇ ਸਜ਼ਾ ਤੇ ਲਗਾਈ ਰੋਕ।

ਸੰਗਰੂਰ (ਬਲਵਿੰਦਰ ਬਾਲੀ)  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ। ਦਰਅਸਲ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵਲੋਂ ਘਰੇਲੂ ਝਗੜੇ ਦੇ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਦੇ ਖ਼ਿਲਾਫ਼ ਅਮਨ ਅਰੋੜਾ ਨੇ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ ਕੀਤਾ ਸੀ ਅਤੇ ਸ਼ਜ਼ਾ ਦੇ ਖ਼ਿਲਾਫ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਸਜ਼ਾ ‘ਤੇ ਰੋਕ ਦਾ ਫ਼ੈਸਲਾ ਅੱਜ ਮਤਲਬ ਕਿ 25 ਜਨਵਰੀ ਲਈ ਰਾਖਵਾਂ ਰੱਖ ਲਿਆ ਗਿਆ ਸੀ। ਦਾਇਰ ਕੀਤੀ ਗਈ ਪਟੀਸ਼ਨ ‘ਤੇ ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੇ ਅਯੋਗ ਹਨ, ਜਿਸ ਤੋਂ ਬਾਅਦ ਹੁਣ ਅਦਾਲਤ ਵਲੋਂ ਮਿਲੀ ਰਾਹਤ ਮਗਰੋਂ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ।