ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ IPS ਪੁਲਿਸ ਕਪਤਾਨ (ਤਫਤੀਸ਼),ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਦੀਆ ਹਦਾਇਤਾ ਅਨੁਸਾਰ ਅਤੇ ਸਬ ਇੰਸਪੈਕਟਰ ਬਖਸ਼ੀਸ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਇੱਕ ਪੁਲਿਸ ਪਾਰਟੀ ਨੇ ਦੋ ਵਿਅਕਤੀਆ ਨੂੰ ਸਮੇਤ ਮੋਟਰਸਾਈਕਲ ਨੰਬਰੀ PB08-ES-2480 ਮਾਰਕਾ ਪਲਸਰ ਰੰਗ ਕਾਲਾ ਦੇ ਕਾਬੂ ਕਰਕੇ ਉਹਨਾ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਜੀ ਨੇ ਦੱਸਿਆਂ ਕਿ ਮਿਤੀ 29.01.2024 ਨੂੰ ਐਸ.ਆਈ ਗੋਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਨਾਕਾ ਬੰਦੀ ਦੋਸ਼ੀ ਗੁਰਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਹਰਬੰਸ ਸਿੰਘ ਵਾਸੀ ਵਾਰਡ ਨੰਬਰ 01 ਦਸਮੇਸ਼ ਕਲੋਨੀ ਲੋਹੀਆ ਥਾਣਾ ਲੋਹੀਆ ਅਤੇ ਦੋਸ਼ੀ ਪ੍ਰਦੀਪ ਕੁਮਾਰ ਉਰਫ ਪ੍ਰਦੀਪ ਪੁੱਤਰ ਜੱਗਾ ਸਿੰਘ ਵਾਸੀ ਵਾਰਡ ਨੰਬਰ 04 ਮੁਹੱਲਾ ਡੁਮਾਣਾ ਲੋਹੀਆ ਥਾਣਾ ਲੋਹੀਆ ਨੂੰ ਸਮੇਤ ਮੋਟਰਸਾਈਕਲ ਨੰਬਰੀ PB08-ES-2480 ਮਾਰਕਾ ਪਲਸਰ ਰੰਗ ਕਾਲਾ ਦੇ ਕਾਬੂ ਕਰਕੇ ਉਹਨਾ ਪਾਸੋ 10 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਹੈ। ਜਿਸ ਤੇ ਐਸ.ਆਈ ਗੋਵਿੰਦਰ ਸਿੰਘ ਨੇ ਮੁਕੱਦਮਾ ਨੰਬਰ 09 ਮਿਤੀ 29.01.2024 ਜੁਰਮ 21-61-85 NDPS Act ਥਾਣਾ ਲੋਹੀਆ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ। ਜਿਹਨਾ ਨੂੰ ਅੱਜ ਮਿਤੀ 30.01.2024 ਨੂੰ ਪੇਸ਼ ਅਦਾਲਤ ਕੀਤਾ ਗਿਆ ਹੈ।
ਬਰਾਮਦਗੀ – 10 ਗ੍ਰਾਮ ਹੈਰੋਇੰਨ ਸਮੇਤ ਮੋਟਰਸਾਈਕਲ ਨੰਬਰੀ PB08-ES-2480 ਮਾਰਕਾ ਪਲਸਰ ਰੰਗ ਕਾਲਾ