ਜਿਲਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋ ਰਾਤ ਦੇ ਹਨੇਰੇ ਵਿਚ ਚੋਰੀ ਦੀਆ ਵਾਰਦਾਤਾ ਨੂੰ ਅੰਜਾਮ ਦੇਣ ਵਾਲਾ ਇਕ ਵਿਅਕਤੀ ਕਾਬੂ ਕਰਕੇ ਉਸ ਪਾਸੋ ਚੋਰੀ ਹੋਇਆ ਸਮਾਨ ਬਰਾਮਦ ਕੀਤਾ।

ਜਲੰਧਰ ਦਿਹਾਤੀ ਨੂਰਮਹਿਲ (ਜਸਕੀਰਤ ਰਾਜਾ)   ਡਾਕਟਰ ਅੰਕੁਰ ਗੁਪਤਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ. ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਕੁਲਵਿੰਦਰ ਸਿੰਘ ਵਿਰਕ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਵਰਿੰਦਰਪਾਲ ਸਿੰਘ, ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਰਾਤ ਦੇ ਹਨੇਰੇ ਵਿਚ ਤੇ ਚੋਰੀਆ ਕਰਨ ਵਾਲਾ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵਿੰਦਰ ਸਿੰਘ ਵਿਰਕ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 17/18-5-24 ਨੂੰ ਸਤਲੁਜ ਟਰਾਂਸਪੋਰਟ ਪ੍ਰਾਈਵੇਟ ਲਿਮਿਟਡ ਬੱਸ ਡਰਾਇਵਰ ਹਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬੁਲੰਦਪੁਰੀ ਥਾਣਾ ਮਹਿਤਪੁਰ ਵੱਲੇ ਇਕ ਸ਼ਕਾਇਤ ਮੋਸੂਲ ਹੋਈ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਹਨਾ ਦੀਆ ਬੱਸਾ ਵਿਚੋ ਰਾਤ ਨੂੰ ਤੇਲ ਚੋਰੀ ਕੀਤਾ ਜਾ ਰਿਹਾ ਹੈ। ਜੇ SI ਜਗਜੀਤ ਸਿੰਘ 256/HPR ਵੱਲੋ ਕਾਰਵਾਈ ਕਰਦੇ ਹੋਏ ਭੁਪਿੰਦਰ ਸਿੰਘ ਭਿੰਦਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਚੀਮਾ ਖੁਰਦ ਨੂੰ ਸਮੇਤ ਮੋਟਰ ਸਾਇਕਲ ਪਲਟੀਨਾ ਬਿਨਾ ਨੰਬਰੀ ਨਾਲ ਕਾਬੂ ਕਰਕੇ ਉਸ ਪਾਸੋ ਚੋਰੀ ਸ਼ੁਦਾ ਡੀਜਲ ਕੈਨੀ ਬਰਾਮਦ ਕੀਤਾ ਅਤੇ ਮੁ ਨੂੰ 40 ਮਿਤੀ 18.05.2024 ਅ/ਧ 379 IPC ਦਰਜ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਦੀ ਗਈ। ਜੋ ਦੋਸ਼ੀ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

error: Content is protected !!