ਜਿਲਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋ ਦਿਨ ਦਿਹਾੜੇ ਘਰ ਵਿੱਚੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ।

ਜਲੰਧਰ ਦਿਹਾਤੀ ਨੂਰਮਹਿਲ (ਜਸਕੀਰਤ ਰਾਜਾ)   ਡਾਕਟਰ ਅੰਕੁਰ ਗੁਪਤਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ. ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਕੁਲਵਿੰਦਰ ਸਿੰਘ ਵਿਰਕ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਵਰਿੰਦਰਪਾਲ ਸਿੰਘ, ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਪਾਰਟੀ ਨੇ ਦਿਨ ਦਿਹਾੜੇ ਘਰ ਵਿੱਚੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵਿੰਦਰ ਸਿੰਘ ਵਿਰਕ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 17-06-2024 ਨੂੰ ASI ਅਮਰੀਕ ਲਾਲ ਸਮੇਤ ਪੁਲਿਸ ਪਾਰਟੀ ਤਲਵਣ ਚੌਕ ਮੌਜੂਦ ਸੀ ਤਾ ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਟ ਬਾਦਲ ਖਾਂ ਜ਼ਿਲਾ ਜਲੰਧਰ ਨੇ ASI ਪਾਸ ਹਾਜਰ ਆ ਕੇ ਬਿਆਨ ਤਹਿਰੀਰ ਕਰਵਾਇਆ ਕਿ ਉਸ ਦੇ ਘਰੋ ਦਿਨ ਸਮੇਂ ਕੁਲਦੀਪ ਕੁਮਾਰ ਉਰਫ ਮਾਣਕ ਪਤਰ ਕਸ਼ਮੀਰੀ ਲਾਲ ਵਾਸੀ ਪਿੰਡ ਰਾਮੇਵਾਲ ਥਾਣਾ ਬਿਲਗਾ ਜਿਲਾ ਜਲੰਧਰ ਨੇ ਬੈਟਰਾ ਚੋਰੀ ਕੀਤਾ ਹੈ। ਜਿਸ ਤੇ ਕਾਰਵਾਈ ਕਰਦੇ ਮੁਕੱਦਮਾ ਨੰਬਰ 50 ਮਿਤੀ 17-06-2024 ਅ/ਧ 454,380, ਭ.ਦ ਭ.ਦ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਦੀ। ਜੇ ਦੇਰਾਨੇ ਤਫਤੀਸ ਦੋਸੀ ਪਾਸੇ ਇੱਕ ਬੈਟਰਾ MAX ਕੰਪਨੀ, ਮੋਟਰ ਸਾਈਕਲ ਹੀਰੇ ਡੀਲਕਸ ਬਿਨਾ ਨੰਬਰੀ ਦੀ ਬ੍ਰਾਮਦ ਕੀਤਾ ਗਿਆ। ਜੋ ਦੋਸੀ ਨੂੰ ਅੱਜ ਮਿਤੀ 18-06-2024 ਪੇਸ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜੋ ਦੇਸ਼ੀ ਪਾਸੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬਾਮਦਗੀ:-

1. ਇਕ ਬੈਟਰਾ MAX ਕੰਪਨੀ

2. ਮੋਟਰ ਸਾਈਕਲ ਹੀਰੋ ਡੀਲਕਸ ਬਿਨਾ ਨੰਬਰੀ

error: Content is protected !!