ਪਿੰਡ ਮਾਝੀ ਦਾ ਨੌਂਜਵਾਨ ਨਜਾਇਜ਼ ਸ਼ਰਾਬ ਸਮੇਤ ਕਾਬੂ ਮਾਮਲਾ ਦਰਜ।

ਭਵਾਨੀਗੜ੍ਹ (ਬਲਵਿੰਦਰ ਬਾਲੀ)  ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲੇ ਅੰਦਰ ਨਸ਼ੇ ਵੇਚਣ ਦਾ ਗੋਰਖ ਧੰਦਾ ਕਰਦੇ ਸਮਾਜ ਵਿਰੋਧੀ ਅਨਸ਼ਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਡੀਵਜ਼ਨ ਦੇ ਡੀ.ਐੱਸ.ਪੀ. ਗਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਦੇ ਦਿਸ਼ਾ ਨਿਰਦਸ਼ਾਂ ਹੇਠ ਸਥਾਨਕ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਪਲਵਿੰਦਰ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਾਝੀ ਤੋਂ ਪਿੰਡ ਨਕਟੇ ਨੂੰ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੂੰ ਪਾਣੀ ਵਾਲੀ ਟੈਂਕੀ ਨਜ਼ਦੀਕ ਇਕ ਵਿਅਕਤੀ ਇਕ ਵਜ਼ਨਦਾਰ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਪੁਲਸ ਨੇ ਉਕਤ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਇਸ ਦੇ ਥੈਲੇ ਦੀ ਤਲਾਸ਼ੀ ਲਈ ਥੈਲੇ ’ਚੋਂ 24 ਬੋਤਲਾਂ ਠੇਕਾਂ ਸ਼ਰਾਬ ਦੇਸ਼ੀ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਬਿੰਦਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਮਾਝੀ ਦੇ ਤੌਰ ’ਤੇ ਹੋਈ ਨੂੰ ਸ਼ਰਾਬ ਸਮੇਤ ਕਾਬੂ ਕਰਕੇ ਇਸ ਵਿਰੁੱਧ ਅਕਸਾਇਜ਼ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!