ਸੰਗਰੂਰ (ਬਲਵਿੰਦਰ ਬਾਲੀ) ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ 20 ਅਗਸਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਲਈ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਜਤਿੰਦਰ ਜੋਰਵਾਲ, ਆਈ. ਏ. ਐੱਸ., ਡਿਪਟੀ ਕਮਿਸ਼ਨਰ ਸੰਗਰੂਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ ਕਾਲਜਾਂ/ ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 20 ਅਗਸਤ, 2024 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।ਡੀ. ਸੀ ਜਤਿੰਦਰ ਜ਼ੋਰਵਾਲ ਅਨੁਸਾਰ ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ‘ਤੇ ਲਾਗੂ ਨਹੀਂ ਹੋਣਗੇ।