ਭਵਾਨੀਗੜ੍ਹ (ਬਲਵਿੰਦਰ ਬਾਲੀ)- ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ‘ਤੇ ਨਵੇਂ ਬੱਸ ਅੱਡੇ ਨਜ਼ਦੀਕ ਇਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਪੈਦਲ ਜਾ ਰਹੇ ਇਕ ਦਲਿਤ ਵਰਗ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਕੇਸ਼ਰ ਸਿੰਘ ਵਾਸੀ ਰਵੀਦਾਸ ਕਾਲੋਨੀ ਜਦੋਂ ਪਟਿਆਲਾ ਰੋਡ ਉਪਰ ਨਵੇ ਬੱਸ ਅੱਡੇ ਨਜ਼ਦੀਕ ਸਰਵਿਸ ਰੋਡ ’ਤੇ ਪੈਦਲ ਜਾ ਰਿਹਾ ਸੀ, ਤਾਂ ਉਥੇ ਲੰਘ ਰਹੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਉਹ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ ਉਸ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਸੰਗਰੂਰ ਵਿਖੇ ਰੈਫ਼ਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।