Punjab and Haryana High Court ਨੇ ਮਈ 2024 ‘ਚ ਰਣਜੀਤ ਸਿੰਘ ਹੱਤਿਆਕਾਂਡ ‘ਚ Ram Rahim ਨੂੰ ਬਰੀ ਕਰ ਦਿੱਤਾ ਸੀ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ।
ਸਾਲ 2002 ‘ਚ ਰਣਜੀਤ ਸਿੰਘ ਕਤਲ ਕੇਸ (Ranjit Singh Murder Case) ‘ਚ ਰਾਮ ਰਹੀਮ ਦੀ ਜ਼ਮਾਨਤ ਖ਼ਿਲਾਫ਼ ਸੀਬੀਆਈ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ 2024 ‘ਚ ਰਣਜੀਤ ਸਿੰਘ ਹੱਤਿਆਕਾਂਡ ‘ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ।
ਹਾਈ ਕੋਰਟ ਦੇ ਫੈਸਲੇ ਨੂੰ ਹੱਤਿਆਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁਖ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਦੇਸ਼ ਦੇ ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਸ ਮਾਮਲੇ ‘ਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਦੇ ਹੋਏ ਨੋਟਿਸ ਜਾਰੀ ਕੀਤੇ ਹਨ।
ਦੱਸ ਦਈਏ ਕਿ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 28 ਮਈ 2024 ਨੂੰ ਪਾਸ ਕੀਤੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਸੰਪਰਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਸਿਰਸਾ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। 2003 ਵਿਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ।
About The Author