Skip to content
ਸੁਪਰੀਮ ਕੋਰਟ ਕੋਲੇਜੀਅਮ ਦੀ ਬੈਠਕ ’ਚ 12 ਦਸੰਬਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ’ਚ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਕੇਂਦਰ ਨੇ ਬੁੱਧਵਾਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪਦਉਨਤ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸਥਾਈ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਿਯੁਕਤੀ ਸੁਪਰੀਮ ਕੋਰਟ ਕੋਲੇਜੀਅਮ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਸੁਪਰੀਮ ਕੋਰਟ ਕੋਲੇਜੀਅਮ ਦੀ ਬੈਠਕ ’ਚ 12 ਦਸੰਬਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ’ਚ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਹ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੂੰ 2021 ’ਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। 20 ਦਸੰਬਰ 1975 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਜਨਮੇ ਜਸਟਿਸ ਬਰਾੜ ਦਾ ਕਾਨੂੰਨੀ ਕਰੀਅਰ ਕਾਫ਼ੀ ਸ਼ਾਨਦਾਰ ਰਿਹਾ ਹੈ।
About The Author
error: Content is protected !!