Skip to content
Punjab Govt ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ।
ਕਿਸਾਨੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਅੱਜ ਰਿਪੋਰਟ ਪੇਸ਼ ਕੀਤੀ ਗਈ।
ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਖਨੌਜੀਰ ਵਿਖੇ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅਗਲੀ ਤਰੀਕ 10 ਜਨਵਰੀ ਸ਼ੁੱਕਰਵਾਰ ਨੂੰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ’ਚ ਖੇਤੀ ਮਾਹਰ ਦੇਵੇਂਦਰ ਸ਼ਮਰਾ, ਖੇਤੀ ਆਰਥਿਕ ਨੀਤੀਆਂ ਦੇ ਮਾਹਰ ਆਰਐੱਸ ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਮੁਖੀ ਡਾਕਟਰ ਸੁਖਪਾਲ ਸਿੰਘ ਤੇ ਸਾਬਕਾ ਡੀਜੀਪੀ ਬੀਐੱਸ ਸੰਧੂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਦੁਪਹਿਰ 3 ਵਜੇ ਮੁਲਾਕਾਤ ਕਰਨਗੇ।
About The Author
error: Content is protected !!