Skip to content
ਜਥੇਦਾਰ ਨੇ ਸੰਕੇਤ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਸੰਬੰਧੀ ਪੜਤਾਲ ਸ੍ਰੀ ਅਕਾਲ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪੜਤਾਲ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੂੰ ਮੁੱਢੋ ਰੱਦ ਕਰਨ ਦੇ ਸੰਕੇਤ ਦਿੰਦਿਆਂ ਕਿਹਾ ਕਿ ਇਹ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹਨ I ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਜਥੇਦਾਰਾਂ ਦੀ ਪੜਤਾਲ ਕਰਨ ਦੇ ਅਧਿਕਾਰ ਨਹੀਂ ਹਨ ਇਹ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਹੋ ਸਕਦੀ ਹੈ । ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਸਬੰਧੀ ਹੋਏ ਆਦੇਸ਼ ਨੂੰ ਮੰਨਣ ਲਈ ਆਨਾ ਕਾਨੀ ਨਹੀਂ ਕਰਨੀ ਚਾਹੀਦੀ | ਉਹਨਾਂ ਕਿਹਾ ਕਿ ਬਕਾਇਆ ਪਏ ਅਸਤੀਫਿਆਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ ਅਤੇ ਜੋ ਵੀ ਫੈਸਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹਨ ਉਹਨਾਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ | ਜਥੇਦਾਰ ਨੇ ਸੰਕੇਤ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਸੰਬੰਧੀ ਪੜਤਾਲ ਸ੍ਰੀ ਅਕਾਲ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ।
About The Author
error: Content is protected !!