Skip to content
ਮੁਸਲਿਮ ਮਿਰਰ ਨੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਤੇ ਕੀਤੇ ਗਏ ਸਰਵੇ ਵਿੱਚ ਉਨ੍ਹਾਂ ਨੂੰ ਮੁਸਲਮਾਨਾਂ ਦੇ ਨਾਲ ਨਾਲ ਸਾਰੇ ਧਰਮਾਂ ਦਾ ਪਸੰਦੀਦਾ ਵੀ ਦੱਸਿਆ ਤੇ ਸਪੱਸ਼ਟ ਕੀਤਾ
ਭਾਰਤ ਦੀ ਪ੍ਰਸਿੱਧ ਸੰਸਥਾ ਮੁਸਲਿਮ ਮਿਰਰ ਵੱਲੋਂ ਮਾਇਨੋਰਟੀ ਮੀਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਦੇਸ਼ ਦੇ 100 ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਜਿਸ ਵਿਚ ਭਾਰਤ ਦੇ ਮੁਸਲਮਾਨਾਂ ‘ਚ ਸਮਾਜਿਕ, ਉਦਯੋਗਿਕ, ਵਿਦਿਅਕ ਅਦਾਰੇ, ਖੇਡ ਦੇ ਮੈਦਾਨ ਤੇ ਹੋਰ ਕਿਸੇ ਵੀ ਖੇਤਰ ਵਿੱਚ ਖਾਸ ਪਛਾਣ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਇਸੇ ਲੜੀ ਤਹਿਤ ਬੀਤੇ ਦੋ ਦਿਨ ਪਹਿਲਾਂ 2025 ਜਨਵਰੀ ‘ਚ ਮੁਸਲਿਮ ਮਿਰਰ ਵੱਲੋਂ ਬੀਤੇ ਸਾਲ 2024 ’ਚ ਦੇਸ਼ ਭਰ ਦੇ ਪ੍ਰਭਾਵਸ਼ਾਲੀ ਰਹੇ ਸੌ ਮੁਸਲਮਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਸੂਚੀ ਵਿੱਚ ਇਸ ਵਾਰ ਕੁਝ ਨਵੇਂ ਚਿਹਰਿਆਂ ਦੇ ਨਾਲ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਨੂੰ ਭਾਰਤ ਦੇ ਸੌ ਪ੍ਰਭਾਵਸ਼ਾਲੀ ਮੁਸਲਮਾਨਾਂ ’ਚ ਸ਼ਾਮਿਲ ਕਰਨ ‘ਤੇ ਸੂਬੇ ਦੇ ਸਾਰੇ ਲੋਕਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੁਸਲਿਮ ਮਿਰਰ ਨੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਤੇ ਕੀਤੇ ਗਏ ਸਰਵੇ ਵਿੱਚ ਉਨ੍ਹਾਂ ਨੂੰ ਮੁਸਲਮਾਨਾਂ ਦੇ ਨਾਲ ਨਾਲ ਸਾਰੇ ਧਰਮਾਂ ਦਾ ਪਸੰਦੀਦਾ ਵੀ ਦੱਸਿਆ ਤੇ ਸਪੱਸ਼ਟ ਕੀਤਾ ਕਿ ਉਹ ਆਪਣੇ ਪਿਤਾ ਮਰਹੂਮ ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਸੱਚੇ ਜਾ ਨਸ਼ੀਨ ਸਾਬਿਤ ਹੋਏ ਹਨ ਜਿਨ੍ਹਾਂ ਨੇ ਨਾ ਸਿਰਫ ਆਪਣੇ ਪਿਤਾ ਦੇ ਅਹੁਦੇ ਦੀ ਸ਼ਾਨ ਨੂੰ ਬਰਕਰਾਰ ਰੱਖਿਆ ਬਲਕਿ ਸਮਾਜ ਦੇ ਸਾਰੇ ਵਰਗਾਂ ‘ਚ ਆਪਣੀ ਸਾਦਗੀ, ਇਮਾਨਦਾਰੀ ਅਤੇ ਚੰਗੇ ਵਤੀਰੇ ਦੇ ਨਾਲ ਨਾਲ ਭਾਈਚਾਰੇ ਨੂੰ ਕਾਇਮ ਕਰਨ ਲਈ ਲੱਖਾਂ ਦਿਲਾਂ ਵਿੱਚ ਜਗ੍ਹਾ ਬਣਾਈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ 2021 ‘ਚ ਸ਼ਾਹੀ ਇਮਾਮ ਬਣਨ ਤੋਂ ਬਾਅਦ ਲਗਾਤਾਰ ਦੇਸ਼ ਭਰ ਵਿਚ ਆਪਣੀਆਂ ਧਾਰਮਿਕ ਸਮਾਜਿਕ ਗਤੀਵਿਧੀਆਂ ਦੀ ਵਜ੍ਹਾ ਨਾਲ ਹਰਮਨ ਪਿਆਰੇ ਹੋ ਰਹੇ ਹਨ। ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਇਹ ਸਭ ਅੱਲਾਹ ਦਾ ਹਜ਼ਰਤ ਮੁਹੰਮਦ ਸਾਹਿਬ ਸਲੱਲਾਹੁ ਅਲੈਹੀ ਵਸੱਲਮ ਦੇ ਸਦਕੇ ਕਰਮ ਅਤੇ ਉਨ੍ਹਾਂ ਦੇ ਮਰਹੂਮ ਪਿਤਾ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀਆਂ ਦੁਆਵਾਂ ਸਦਕਾ ਹਨ।
About The Author
error: Content is protected !!