Skip to content
Punjab ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਤੇ ਸੰਘਣੀ ਧੁੰਦ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।
ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਜੇਕਰ ਰਾਜਧਾਨੀ ਚੰਡੀਗੜ੍ਹ ਦੀ ਗੱਲ੍ਹ ਕਰੀਏ ਤਾਂ ਰਾਜਧਾਨੀ ਵਿੱਚ ਤਾਪਮਾਨ 18.8 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਕਪੂਰਥਲਾ ਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਆਵਾਜਾਈ ਹੌਲੀ-ਹੌਲੀ ਚੱਲਦੀ ਹੈ। ਅਜਿਹੇ ‘ਚ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।
ਅੱਠ ਜ਼ਿਲ੍ਹਿਆਂ ‘ਚ ਧੁੰਦ ਲਈ ਔਰੇਂਜ ਅਲਰਟ
ਮੌਸਮ ਵਿਭਾਗ ਮੁਤਾਬਕ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਸੰਗਰੂਰ, ਅੰਮ੍ਰਿਤਸਰ ਤੇ ਐਸਬੀਐਸ ਨਗਰ ‘ਚ ਠੰਢੀਆਂ ਰਾਤਾਂ
ਮੌਸਮ ਵਿਭਾਗ ਮੁਤਾਬਕ ਸੰਗਰੂਰ, ਅੰਮ੍ਰਿਤਸਰ ਤੇ ਐਸ.ਬੀ.ਐਸ.ਨਗਰ ਵਿੱਚ ਵੀ ਰਾਤਾਂ ਠੰਢੀਆਂ ਹਨ। 8 ਜਨਵਰੀ ਨੂੰ ਇਨ੍ਹਾਂ ਸਾਰੀਆਂ ਥਾਵਾਂ ‘ਤੇ ਰਾਤ ਦਾ ਤਾਪਮਾਨ 3 ਤੋਂ 3.5 ਡਿਗਰੀ ਦੇ ਵਿਚਕਾਰ ਸੀ। ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਸੀ। ਹਾਲਾਂਕਿ ਇਸ ਦੇ ਮੁਕਾਬਲੇ ਹਿਮਾਚਲ ਦੇ ਨਾਲ ਲੱਗਦੇ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਦਰਜ ਕੀਤਾ ਗਿਆ ਹੈ। ਮੁਹਾਲੀ ਵਿੱਚ ਤਾਪਮਾਨ 8.3 ਡਿਗਰੀ ਦਰਜ ਕੀਤਾ ਗਿਆ ਹੈ।
About The Author
error: Content is protected !!