Skip to content
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕਾਰਜਕਾਰਨੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 10 ਜਨਵਰੀ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਮੁੱਖ ਦਫਤਰ ਵਿਖੇ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਫੈਸਲਾ ਲੈਣ ਦੇ ਨਾਲ-ਨਾਲ ਜਥੇਬੰਦੀ ਦੀ ਮਜ਼ਬੂਤੀ ਲਈ ਚਲਾਈ ਜਾਣ ਵਾਲੀ ਮੈਂਬਰਸ਼ਿਪ ਮੁਹਿੰਮ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਵੱਲੋਂ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਦਿੱਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਇਆ ਹੈ। ਸਾਨੂੰ ਜੋ ਵੀ ਸਜ਼ਾ ਮਿਲੀ, ਅਸੀਂ ਪੂਰੀ ਕੀਤੀ। ਕਈ ਵਿਰੋਧੀਆਂ ਦੀਆਂ ਗੱਲਾਂ ਸੁਣ ਕੇ ਕਈ ਵਿਰੋਧੀ ਪਾਰਟੀ ਦੇ ਖਿਲਾਫ ਜਾ ਰਹੇ ਹਨ ਅਤੇ ਲੋਕਾਂ ਨੂੰ ਭੜਕਾ ਰਹੇ ਹਨ। ਮੈਂ ਵਿਰੋਧੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਅਖਬਾਰਾਂ ਵਿੱਚ ਬਿਆਨ ਦੇ ਕੇ ਮਾਹੌਲ ਕਿਉਂ ਖਰਾਬ ਕਰਦੇ ਹਨ।
ਅਕਾਲੀ ਦਲ ਦੇ ਵਫ਼ਦ ਨੇ ਕੀਤੀ ਸੀ ਮੀਟਿੰਗ
ਇਸ ਤੋਂ ਪਹਿਲਾਂ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੇ ਸਨ। ਇਸ ਵਫ਼ਦ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਗਈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤਿੰਨ ਦਿਨ ਦੇ ਅੰਦਰ ਅੰਦਰ ਹੀ ਅਸਤੀਫੇ ਪ੍ਰਵਾਣ ਕਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭੇਜਣ ਲਈ ਕਿਹਾ ਗਿਆ ਸੀ, ਪਰ ਹੁਣ 8 ਤਰੀਕ ਹੋਣ ਦੇ ਬਾਵਜੂਦ ਵੀ ਕੋਈ ਵੀ ਅਸਤੀਫਾ ਪ੍ਰਵਾਨ ਨਹੀਂ ਹੋ ਪਾਇਆ। ਇਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਬੀਤੇ ਦਿਨੀ ਤਿੱਖੀ ਪ੍ਰਤਿਕਿਰਿਆ ਦਿੱਤੀ ਗਈ ਸੀ।
About The Author
error: Content is protected !!