Skip to content
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 46ਵਾਂ ਦਿਨ ਹੈ।
ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਜਾਰੀ ਹੈ। ਸ਼ੰਭੂ ਬਾਰਡਰ ਤੇ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। 6 ਜਨਵਰੀ ਨੂੰ ਹੋਈ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
ਮੋਗਾ ਵਿੱਚ ਬੀਤੇ ਕੱਲ੍ਹ ਕਿਸਾਨਾਂ ਦੀ ਮਹਾਪੰਚਾਇਤ ਹੋਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਸਬੰਧੀ ਅੱਜ SKM ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਪਹੁੰਚੇਗੀ। SKM ਦੀ ਤਰਫੋਂ ਅੰਦੋਲਨ ਚਲਾ ਰਹੇ ਆਗੂਆਂ ਸਰਵਨ ਪੰਧੇਰ ਤੇ ਜਗਜੀਤ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੁਤਲਾ ਫੂੰਕ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦਈਏ ਕਿ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਬੀਤੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।
ਡੱਲੇਵਾਲ ਦੇ ਵੀਰਵਾਰ ਨੂੰ ਹੋਏ ਟੈਸਟ, ਰਿਪੋਰਟ ਅੱਜ ਆਵੇਗੀ
ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਬੋਲਣ ਵਿੱਚ ਮੁਸ਼ਕਲ ਆ ਰਹੀ ਹੈ। ਇਲਾਜ ਨਾ ਕਰਵਾਉਣ ਤੋਂ ਇਲਾਵਾ ਮਸਾਜ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਧਰ, ਰਜਿੰਦਰਾ ਹਸਪਤਾਲ, ਪਟਿਆਲਾ ਦੇ ਗਠਿਤ ਡਾਕਟਰਾਂ ਦੇ ਬੋਰਡ ਨੇ ਵੀਰਵਾਰ ਨੂੰ ਖਨੌਰੀ ਪਹੁੰਚ ਕੇ ਡੱਲੇਵਾਲ ਦਾ ਅਲਟਰਾਸਾਊਂਡ ਅਤੇ ਹੋਰ ਟੈਸਟ ਕੀਤੇ। ਅੱਜ ਉਨ੍ਹਾਂ ਦੀ ਰਿਪੋਰਟ ਅੱਜ ਆਵੇਗੀ।
ਦੱਸ ਦਈਏ ਕਿ ਕੇਂਦਰ ਸਰਕਾਰ ਦੀ ਨੀਤੀਆਂ ਤੋਂ ਪ੍ਰੇਸ਼ਾਨ ਕਿਸਾਨ ਆਗੂ ਰੇਸ਼ਮ ਸਿੰਘ ਨੇ ਸ਼ੰਭੂ ਬਾਰਡਰ ਤੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਉਥੇ ਹੀ ਖਨੌਰੀ ਬਾਰਡਰ ‘ਤੇ ਪਾਣੀ ਗਰਮ ਕਰਦੇ ਸਮੇਂ ਕਿਸਾਨ ਗੁਰਦਿਆਲ ਸਿੰਘ ਦੇਸੀ ਗੀਜ਼ਰ ਨੂੰ ਅੱਗ ਲਗਾਉਂਦੇ ਹੋਏ ਝੁਲਸ ਗਿਆ। ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
About The Author
error: Content is protected !!