Skip to content
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਕੇਜਰੀਵਾਲ ਨੇ ਕਿਹਾ- ਦਿੱਲੀ ਵਾਲੇ ਵਿਕਣ ਲਈ ਨਹੀਂ ਹਨ
ਆਮ ਆਦਮੀ ਪਾਰਟੀ ਦੇ ਅਧਿਕਾਰਤ ਅਕਾਊਂਟ ‘ਤੇ ਇਕ ਪੋਸਟ ਪਾਈ ਗਈ, ਜਿਸ ‘ਚ ਭਾਜਪਾ ਬਾਰੇ ਲਿਖਿਆ ਗਿਆ ਹੈ। ਪੋਸਟ ‘ਚ ਲਿਖਿਆ ਗਿਆ ਸੀ, ”ਕਿ ਪਾਰਟੀ ਦੇ ਲੋਕ ਖੁੱਲ੍ਹੇਆਮ ਗਾਲੀ ਗਲੌਚ ਕਰ ਰਹੇ ਹਨ, ਤੇ ਕਹਿ ਰਹੇ ਹਨ ਅਸੀਂ ਪੈਸੇ ਸੁੱਟ ਕੇ ਦਿੱਲੀ ਦੇ ਲੋਕਾਂ ਨੂੰ ਖਰੀਦ ਲਵਾਂਗੇ।”
ਭਾਜਪਾ ‘ਤੇ ਕਈ ਗੰਭੀਰ ਦੋਸ਼ ਲਗਾਏ
ਕੇਜਰੀਵਾਲ ਨੇ ਭਾਜਪਾ ‘ਤੇ ਵੀ ਕਈ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਦੇ ਲੋਕਾਂ ਨੂੰ ਨਕਦੀ, ਜੁੱਤੀਆਂ, ਸਾੜ੍ਹੀਆਂ ਤੇ ਸੋਨੇ ਦੀਆਂ ਚੇਨਾਂ ਵੰਡ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਚੋਣਾਂ ‘ਚ ਭਾਜਪਾ ਤੇ ਕਾਂਗਰਸ ਵਿਚਾਲੇ ‘ਜੁਗਲਬੰਦੀ’ ਦਾ ਖੁਲਾਸਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ, ਪਰ ਮੈਂ ਉਨ੍ਹਾਂ ਦੀ ਟਿੱਪਣੀ ‘ਤੇ ਟਿੱਪਣੀ ਨਹੀਂ ਕਰਾਂਗਾ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਆਪਣੀ ਪਾਰਟੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਮੈਂ ਦੇਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਆਈਟੀ ਮੁਖੀ ਅਮਿਤ ਮਾਲਵੀਆ ਨੇ ਵਿਅੰਗਮਈ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਚਿੰਤਾ ਬਾਅਦ ਵਿੱਚ ਕਰੋ, ਪਹਿਲਾਂ ਆਪਣੀ ਨਵੀਂ ਦਿੱਲੀ ਸੀਟ ਬਚਾਓ।
About The Author
error: Content is protected !!