Skip to content
ਸੰਸਦ ਦਾ ਬਜਟ ਸੈਸ਼ਨ 31 January ਤੋਂ ਸ਼ੁਰੂ ਹੋਵੇਗਾ। ਇਹ ਸੈਸ਼ਨ 4 ਅਪ੍ਰੈਲ ਤੱਕ ਚੱਲੇਗਾ।
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਹ ਸੈਸ਼ਨ 4 ਅਪ੍ਰੈਲ ਤੱਕ ਚੱਲੇਗਾ। ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਹਿਲੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਹਾਂ ਸਦਨਾਂ ਨੂੰ ਸੰਬੋਧਨ ਕਰਨਗੇ।
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ
ਜਾਣਕਾਰੀ ਮੁਤਾਬਕ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਚੱਲੇਗਾ ਅਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਲਗਾਤਾਰ ਅੱਠਵਾਂ ਬਜਟ ਪੇਸ਼ ਕਰੇਗੀ। ਸੈਸ਼ਨ 31 ਜਨਵਰੀ ਨੂੰ ਸਵੇਰੇ 11 ਵਜੇ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਸੰਸਦ ਦੇ ਬਜਟ ਸੈਸ਼ਨ ਦੇ ਸਬੰਧ ਵਿੱਚ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਅਠਾਰਵੀਂ ਲੋਕ ਸਭਾ ਦਾ ਚੌਥਾ ਸੈਸ਼ਨ ਸ਼ੁੱਕਰਵਾਰ, 31 ਜਨਵਰੀ 2025 ਨੂੰ ਸ਼ੁਰੂ ਹੋਵੇਗਾ। ਸੈਸ਼ਨ ਸ਼ੁੱਕਰਵਾਰ, 4 ਅਪ੍ਰੈਲ, 2025 ਨੂੰ ਖਤਮ ਹੋਣ ਦੀ ਸੰਭਾਵਨਾ ਹੈ।
31 ਜਨਵਰੀ ਤੋਂ 13 ਫਰਵਰੀ ਤੱਕ ਬਜਟ ਸੈਸ਼ਨ ਦੇ ਪਹਿਲੇ ਹਿੱਸੇ ਵਿੱਚ ਕੁੱਲ ਨੌਂ ਮੀਟਿੰਗਾਂ ਹੋਣਗੀਆਂ। ਇਸ ਪੜਾਅ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ, ਜਦੋਂ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ‘ਤੇ ਚਰਚਾ ਦਾ ਜਵਾਬ ਦੇਣਗੇ।
About The Author
error: Content is protected !!