Skip to content
Jathedar ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸੱਤ ਮੈਂਬਰੀ ਕਮੇਟੀ ਪੂਰੀ ਤਰ੍ਹਾਂ ਕਾਰਜਸ਼ੀਲ ਹੈ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ ਹੋਈ | ਸਕੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਹ ਮੀਟਿੰਗ ਵਿਚ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਡੈਲੀਗੇਟ ਬਣਾਉਣ ਅਤੇ ਮੁੜ ਅਹੁਦੇਦਾਰਾਂ ਦੀ ਚੋਣ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਲੈ ਕੇ ਕੀਤੀ ਗਈ ਹੈ।
ਮੀਟਿੰਗ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਜਿਹੜੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਉਸ ਨੂੰ ਅੱਖੋਂ ਪਰੋਖੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕੀਤੀ ਜਾ ਰਹੀ ਹੈ I ਉਹਨਾਂ ਕਿਹਾ ਕਿ ਇਸ ਭਰਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ | ਜਿਹੜੀ ਵੀ ਭਰਤੀ ਹੋਵੇਗੀ ਉਹ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਵੇਗੀ | ਆਪਸੀ ਵਖਰੇਵਿਆਂ ਤੇ ਗੱਲ ਕਰਦਿਆ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਕਿਸੇ ਸਮੇਂ ਸਥਿਤੀ ਇਹੋ ਜਿਹੀ ਬਣ ਜਾਂਦੀ ਹੈ ਕਿ ਆਪਸੀ ਵਖਰੇਵੇ ਪੈਦਾ ਹੋ ਜਾਂਦੇ ਹਨ । ਉਹਨਾਂ ਕਿਹਾ ਕਿ ਸਮਾਂ ਆਉਂਣ ਤੇ ਸਾਰੇ ਵਖਰੇਵੇ ਖਤਮ ਹੋ ਸਕਦੇ ਹਨ । ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਨਾਮੇ ਨੂੰ ਹਰੇਕ ਸਿੱਖ ਮੰਨਦਾ ਹੈ ਅਤੇ ਹਰੇਕ ਨੂੰ ਮੰਨਣਾ ਚਾਹੀਦਾ ਹੈ। ਜੇਕਰ ਹੁਕਮਨਾਮਿਆਂ ਦੀ ਪਾਲਣਾ ਨਹੀਂ ਕਰਾਂਗੇ ਤਾਂ ਉਸ ਨੂੰ ਪੰਥ ਪ੍ਰਵਾਨ ਨਹੀਂ ਕਰੇਗਾ | ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਵੀ ਮਸਲੇ ਦਾ ਹੱਲ ਜਰੂਰ ਨਿਕਲੇਗਾ । ਜਥੇਦਾਰ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸੱਤ ਮੈਂਬਰੀ ਕਮੇਟੀ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਇਸ ਦੀ ਨਿਗਰਾਨੀ ਹੇਠ ਕੀ ਭਰਤੀ ਦਾ ਕਾਰਜ ਹੋਣਾ ਚਾਹੀਦਾ ਹੈ I
About The Author
error: Content is protected !!