Skip to content
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਉਹ ਲੋਕ ਨਹੀਂ ਜਿੱਤੇ ਜਿਨਾਂ ਨੂੰ ਏਜੰਸੀਆਂ ਜਾਂ ਸਰਕਾਰਾਂ ਦੀ ਸ਼ਹਿ ਸੀ
ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਦੇ ਸ਼ੋ੍ਮਣੀ ਅਕਾਲੀ ਦਲ ਦੇ ਦਫਤਰ ਵਿਖੇ ਸ਼ੋ੍ਮਣੀ ਅਕਾਲੀ ਦਲ ਦੇ ਮੈਂਬਰਸ਼ਿਪ ਵਜੋਂ ਫਾਰਮ ਭਰਿਆ। ਇਸ ਮੌਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸ਼ੋ੍ਮਣੀ ਅਕਾਲੀ ਦਲ ਦੇ ਬਾਦਲ ਸਥਿਤ ਦਫਤਰ ਵਿਖੇ ਪਾਰਟੀ ਦੇ ਆਦੇਸ਼ਾਂ ਮੁਤਾਬਕ ਸ਼ਾਮਿਲ ਹੋ ਕੇ ਆਪਣੀ ਮੈਂਬਰਸ਼ਿਪ ਪਰਚੀ ਭਰੀ ਹੈ। ਸੁਖਬੀਰ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦਾ ਲੰਬੀ ਹਲਕੇ ’ਚ 40 ਹਜ਼ਾਰ ਦਾ ਟੀਚਾ ਹੈ ਜਦਕਿ ਕੁੱਲ ਮੈਂਬਰਸ਼ਿਪ ਦਾ ਟੀਚਾ 50 ਲੱਖ ਦਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਸਿੱਖ ਸੰਗਤਾਂ ਨੇ ਇਹ ਮੈਸੇਜ ਬਹੁਤ ਸਾਫ ਤੌਰ ’ਤੇ ਦੇ ਦਿੱਤਾ ਹੈ ਕਿ ਜੋ ਵੀ ਤਾਕਤਾਂ ਸਿੱਖ ਧਰਮ ਦੇ ਮਸਲਿਆਂ ’ਚ ਦਖ਼ਲ ਅੰਦਾਜੀ ਕਰਨਗੀਆਂ ਉਨ੍ਹਾਂ ਨੂੰ ਸਿੱਖ ਸੰਗਤਾਂ ਮੂੰਹ ਨਹੀਂ ਲਾਉਣਗੀਆਂ। ਉਨ੍ਹਾਂ ਦਾਦੂਵਾਲ ਦਾ ਨਾਮ ਲੈ ਕੇ ਕਿਹਾ ਕਿ ਅਜਿਹੇ ਲੋਕ ਏਜੰਸੀਆਂ ਦੇ ਬੰਦੇ ਹਨ ਅਤੇ ਇਸੇ ਕਰਕੇ ਸਿੱਖ ਸੰਗਤਾਂ ਨੇ ਉਨ੍ਹਾਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਇਹ ਕਿਸੇ ਧਰਮ ਦੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੇ ਫੈਸਲਾ ਕਰ ਦਿੱਤਾ ਹੈ ਕਿ ਏਜੰਸੀਆਂ ਜਾਂ ਸਿੱਖ ਧਰਮ ਦੇ ਮਸਲਿਆਂ ’ਚ ਦਖਲਾਂ ਦਾ ਜ਼ਿਕਰ ਕਰਨ ਵਾਲੇ ਲੋਕ ਸਿੱਖ ਸੰਗਤਾਂ ਨੂੰ ਕਦੇ ਵੀ ਨਹੀਂ ਭਾਉਂਦੇ ਇਸੇ ਕਰਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਉਹ ਲੋਕ ਨਹੀਂ ਜਿੱਤੇ ਜਿਨਾਂ ਨੂੰ ਏਜੰਸੀਆਂ ਜਾਂ ਸਰਕਾਰਾਂ ਦੀ ਸ਼ਹਿ ਸੀ ਸਗੋਂ ਸਿੱਖ ਸੰਗਤਾਂ ਨੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ।
About The Author
error: Content is protected !!