Skip to content
ਅਕਾਲ ਤਖਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਤੁਸੀ ਆਪਣੇ ਆਪ ਨੂੰ ਗ਼ੁਨਾਹਗਾਰਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਪੱਤਰ ਲਿਖ ਕੇ ਸਿਰਸਾ ਡੇਰਾ ਦੇ ਅਖ਼ਬਾਰ ਸੱਚ ਕਹੂੰ ਦੇ ਪੱਤਰਕਾਰ ਅਸ਼ਵਨੀ ਚਾਵਲਾ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਦਾ ਪ੍ਰਧਾਨ ਬਣਾਉਣ ਤੇ ਤਿੱਖਾ ਵਿਰੋਧ ਕਰਦਿਆਂ ਹੋਇਆਂ ਕਿਹਾ ਹੈ ਅਜਿਹਾ ਕਰਨਾ ਸਿੱਧੇ ਰੂਪ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਹੈ। ਇਹ ਬਹੁਤ ਹੀ ਗੰਭੀਰ, ਨਾਜ਼ੁਕ ਸੰਵੇਦਨਸ਼ੀਲ ਮਾਮਲਾ ਹੈ। ਰੰਧਾਵਾ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਵਿੱਚ ਲਿਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 20 ਮਈ ਨੂੰ ਇਕ ਹੁਕਮਨਾਮਾ ਜਾਰੀ ਕਰਕੇ ਰਾਮ ਰਹੀਮ ਦਾ ਅਤੇ ਇਸ ਦੇ ਡੇਰੇ ਦਾ ਮੁਕੰਮਲ ਬਾਈਕਾਟ ਕਰਨ ਅਤੇ ਇਸ ਨਾਲ ਕਿਸੇ ਕਿਸਮ ਦੀ ਕੋਈ ਸਾਂਝ ਨਾ ਰੱਖਣ ਲਈ ਕਿਹਾ ਗਿਆ ਸੀ। ਇਸ ਡੇਰੇ ਦੀ ਅਖ਼ਬਾਰ ਦੇ ਪੱਤਰਕਾਰ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਦਾ ਪ੍ਰਧਾਨ ਨਿਯੁਕਤ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਨਾਮੇ ਦੀ ਸਿੱਧੀ ਉਲੰਘਣਾ ਕੀਤੀ ਗਈ ਹੈ। ਮੈਂ ਇਸ ਦੀ ਆਸ ਨਹੀਂ ਸੀ ਕਰਦਾ। ਤੁਸੀ ਖੁਦ ਗਾਹੇ- ਬਗਾਏ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਸਮਰਪਿਤ ਹੋਣ ਦਾ ਦਾਅਵਾ ਕਰਦੇ ਹੋ ਤੁਸੀ ਖੁਦ ਉਸ ਇਲਾਕੇ ਨਾਲ ਸਬੰਧਤ ਹੋ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ ਬੇਅਦਬੀ ਖ਼ਿਲਾਫ਼ ਰੋਸ ਪ੍ਰਗਟ ਕਰ ਰਹੀ ਸੰਗਤ ਤੇ ਅੰਨੇਵਾਹ ਗੋਲੀਆਂ ਚਲਾ ਕੇ 2 ਸਿੰਘ ਸ਼ਹੀਦ ਕਰ ਦਿੱਤੇ ਗਏ ਸਨ ਇਸ ਕਾਂਡ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਨੂੰ ਲੈ ਕਿ ਲੰਬਾ ਮੋਰਚਾ ਲੱਗਿਆ ਸੀ ਮੇਰਾ ਮੰਨਣਾ ਹੈ ਕਿ ਸ੍ਰੀ ਅਕਾਲ ਤਖਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਤੁਸੀ ਆਪਣੇ ਆਪ ਨੂੰ ਗ਼ੁਨਾਹਗਾਰਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ ਇਸ ਲਈ ਇਸ ਨਿਯੁਕਤੀ ਤਰੁੰਤ ਪ੍ਰਭਾਵ ਨਾਲ ਰੱਦ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਸ ਬੱਜਰ ਗਲਤੀ ਦੀ ਮਾਫ਼ੀ ਮੰਗ ਲਵੋਂ ਨਹੀਂ ਤਾਂ ਇਤਿਹਾਸ ਤਹਾਨੂੰ ਕਦੇ ਮਾਫ਼ ਨਹੀਂ ਕਰੇਗਾ।
About The Author
error: Content is protected !!