ਹੜ ਪੀੜਤਾਂ ਦੀ ਸੇਵਾ ਨੂੰ ਸਮਰਪਿਤ ਆਖ਼ਰੀ ਊਮੀਦ ਐਨਜੀਓ : ਸੰਸਥਾਪਕ-ਪ੍ਰਧਾਨ ਜਤਿੰਦਰ ਪਾਲ ਸਿੰਘ ਭਾਟੀਆ
ਜਲੰਧਰ ( ਜੀਵਨ ਸ਼ਰਮਾ , ਜਸਕੀਰਤ ਰਾਜਾ ) ਆਖ਼ਰੀ ਊਮੀਦ ਐਨਜੀਓ ਵੱਲੋਂ ਤਕਰੀਬਨ ਪਿਛਲੇ 15 ਦਿਨ ਤੋ ਵੱਖ ਵੱਖ ਹੜ ਪ੍ਰਭਾਵਿਤ ਪਿੰਡਾਂ ਵਿੱਚ ਕੱਪੜੇ, ਰਾਸ਼ਨ, ਬਰਤਨ, ਮਿੱਸੇ ਪ੍ਰਸ਼ਾਦਿਆਂ ਦਾ ਲੰਗਰ, ਦਵਾਈਆਂ, ਪਸ਼ੂਆਂ ਦਾ ਚਾਰਾ ਅਤੇ ਹੋਰ ਲੋੜੀਂਦਾ ਸਮਾਨ ਮੁੱਹਈਆ ਕਰਵਾਇਆ ਜਾ ਰਿਹਾ ਹੈ । ਪਿੰਡ ਵਾਸੀਆਂ ਨੂੰ ਰੇਸਕਓ ਕਰਕੇ ਸਹੀ ਜਗ੍ਹਾ ਪਹੁੰਚਾਇਆ ਜਾ ਰਿਹਾ ਹੈ। ਅਤੇ ਉਹਨਾਂ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ।
ਸੰਸਥਾਂ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਨੇ ਦੱਸਿਆ ਕਿ ਸੰਸਥਾ ਵੱਲੋਂ ਹੜ ਪੀੜਤਾਂ ਲਈ ਹਰ ਤਰ੍ਹਾਂ ਦੀ ਸੇਵਾ ਲਈ ਦਿਨ ਰਾਤ ਇੱਕ ਕੀਤੀ ਜਾ ਰਹੀ ਹੈ। ਜਿਹਨਾਂ ਪਰਿਵਾਰਾਂ ਦੇ ਘਰ ਨੁਕਸਾਨੇ ਗਏ ਹਨ ਜਾਂ ਮਾਲ ਡੰਗਰ ਦਾ ਕੋਇ ਨੁਕਸਾਨ ਹੋਇਆ ਹੈ। ਸੰਸਥਾਂ ਵੱਲੋਂ ਦਾਨੀ ਸੱਜਣਾਂ ਨਾਲ਼ ਮਿਲ਼ ਕੇ ਓਹਨਾਂ ਦੀ ਭਰਪਾਈ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਜਤਿੰਦਰ ਸਿੰਘ ਜੀ ਵੱਲੋ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਦਾਨੀ ਸੱਜਣਾਂ ਵੱਲੋ ਭੇਜੀ ਗਈ ਸੇਵਾ ਅਤੇ ਧਾਰਮਿਕ, ਰਾਜਨੀਤਿਕ ਸੰਸਥਾਵਾਂ ਸੱਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਅਤੇ ਉਹਨਾਂ ਨੂੰ ਹੱਥ ਜੋੜ ਬੇਨਤੀ ਕਰਕੇ ਪਿੰਡ ਵਾਸੀਆਂ ਦੇ ਨਾਲ਼ ਮੋਢੇ ਨਾਲ ਮੋਢਾ ਜੋੜ ਮੱਦਦ ਦੀ ਅਪੀਲ ਕੀਤੀ ਗਈ।
ਇਸ ਮੌਕੇ ਤੇ ਸੰਸਥਾ ਦੇ ਮੈਂਬਰ ਰਮਿੰਦਰ ਸਿੰਘ, ਪ੍ਰਭੂ ਦਿਆਲ ਸਿੰਘ, ਹਰਪ੍ਰੀਤ ਸਿੰਘ, ਜਸਮੀਤ ਸਿੰਘ, ਗੁਰਚਰਨ ਸਿੰਘ, ਦਵਿੰਦਰ ਪਾਲ ਸਿੰਘ, ਨਵਿਸ਼ ਲੂਥਰਾ, ਪਰਮਿੰਦਰ ਸਿੰਘ, ਤਜਿੰਦਰ ਪਾਲ ਸਿੰਘ, ਸੁਖਪ੍ਰੀਤ ਸਿੰਘ, ਹਰਮਿੰਦਰ ਸਿੰਘ, ਵਿਜੇ ਕੁਮਾਰ, ਮਨੋਜ ਕੁਮਾਰ, ਜਸਜੀਤ ਸਿੰਘ, ਵੰਸ਼ਦੀਪ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਪਰਮਜੀਤ ਕੌਰ, ਅਮਨਦੀਪ ਕੌਰ , ਪ੍ਰਕਾਸ਼ ਕੌਰ, ਹਰਜਿੰਦਰ ਕੌਰ, ਸਰੀਨਾ ਦੀਵਾਨ, ਅਨੀਤਾ, ਨੇਹਾ, ਅਤੇ ਹੋਰ ਸਮੁੱਚੀ ਵੱਲੋ ਹਾਜਰੀ ਭਰੀ ਗਈ।





अंतर्राष्ट्रीय बॉडी बिल्डर VARINDER GHUMAN की DEATH
आदमपुर हवाई अड्डे के लिए 5 अक्तूबर का दिन ऐतिहासिक साबित हुआ। एयरपोर्ट अथॉरिटी ऑफ इंडिया के अधीन आने वाले इस हवाई अड्डे से एक ही दिन में कुल 448 यात्रियों ने यात्रा की।
पंजाबी सिनेमा से दुखद खबर सामने आ रही है। दरअसल, मशहूर पंजाबी सिंगर राजवीर जवंदा ने अस्पताल में दम तोड़ दिया।
ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ 96 ਕਰੋੜੀ ਸ਼੍ਰੋਮਣੀ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ।
जालंधर में बड़ी अकीदत और एहतराम के साथ पैगम्बर हजरत मोहम्मद साहब का 1500 यौमे पैदाइश का ईद मिलादुन्नबी का जुलुस ए पाक निकाला गया ।
ਅੱਜ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਆਪਣੀ ਸਮੁੱਚੀ ਟੀਮ ਅਤੇ ਆਪਣੇ ਨਗਰ ਲੱਖੇਵਾਲ ਵਾਸੀਆ ਦੇ ਸਹਿਯੋਗ ਨਾਲ ਹੜ ਪ੍ਰਭਾਵਿਤ ਇਲਾਕਿਆ ਲਈ ਚਾਰੇ ਅਤੇ ਰਾਸ਼ਨ ਦੇ ਪੰਜ ਟਰੱਕ ਅਤੇ ਤਿੰਨ ਟਰਾਲੀਆ ਲੈ ਕੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪਹੁੰਚੇ।