(ਪਰਮਿੰਦਰ ਨਵਾਂਸ਼ਹਿਰ,)ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ #ਨਵਾਂਸ਼ਹਿਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਲਾਕ ਔੜ ਦੇ ਪਿੰਡ ਜੁਲਾਹ ਮਾਜਰਾ ਵਿਖੇ ਪਿੰਡ ਵਿਚ 50 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਇਸ ਦੇ ਨਾਲ ਹੀ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਕੋਵਿਡ ਮਹਾਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਵਰਤੀ ਜਾ ਰਹੀ। ਇਨ੍ਹਾਂ ਵਿਕਾਸ ਕਾਰਜ ਵਿਚ ਗਲੀਆਂ, ਗੰਦੇ ਪਾਣੀ ਦੇ ਨਿਕਾਸ, ਜਿਮਨੇਜ਼ੀਅਮ, ਸੋਲਰ ਲਾਈਟਾਂ, ਛੱਪੜ ਦੇ ਨਵੀਨੀਕਰਨ, ਵਾਟਰ ਰੀਚਾਰਜ ਸਟਰੱਕਚਰ ਤੇ ਸੋਕ ਪਿਟ, ਸਾਲਿਡ ਵੇਸਟ ਮੈਨੇਜਮੈਂਟ, ਆਦਿ ਦੇ ਕੰਮ ਸ਼ਾਮਲ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਕਿਹਾ ਕਿ ਪਿੰਡ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਉਹ ਖ਼ੁਦ ਨਿਗਰਾਨੀ ਕਰੇ, ਤਾਂ ਜੋ ਕੰਮਾਂ ਦੇ ਮਿਆਰ ਵਿਚ ਕੋਈ ਕਮੀ ਨਾ ਰਹੇ।