ਰਿਲਾਇੰਸ ਪੰਪ ਬਾਲਦ ਕਲਾਂ ਦੇ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਵੱਲੋਂ ਕੰਪਨੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭਵਾਨੀਗੜ੍ਹ 19 ਮਈ (ਸਵਰਨ ਜਲਾਣ)
ਭਵਾਨੀਗੜ੍ਹ ਤੋਂ ਪਟਿਆਲਾ ਰੋਡ ਤੇ ਸਥਿਤ ਰਿਲਾਇੰਸ ਪੰਪ ਬਾਲਦ ਕਲਾਂ ਦੇ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਵੱਲੋਂ ਅੱਜ ਕੰਪਨੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਰਮਚਾਰੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰਿਲਾਇੰਸ ਬੀਪੀ ਮੋਬਿਲਟੀ ਲਿਮ ਕੰਪਨੀ ਦੇ ਅਧਿਕਾਰੀਆਂ ਵੱਲੋਂ ਪਹਿਲਾਂ ਕਰਮਚਾਰੀਆਂ ਤੇ ਅਸਤੀਫ਼ਾ ਦੇਣ ਅਤੇ ਖਾਲੀ ਪੇਪਰਾਂ ਤੇ ਦਸਤਖ਼ਤ ਕਰਨ ਲਈ ਦਬਾਅ ਪਾਇਆ ਗਿਆ। ਪਰ ਜਦੋਂ ਕਰਮਚਾਰੀਆਂ ਨੇ ਅਜਿਹਾ ਗੈਰ ਕਾਨੂੰਨੀ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ 3 ਅਪਰੈਲ ਤੋਂ ਕਰਮਚਾਰੀਆਂ ਨੂੰ ਕੰਮ ਉੱਤੇ ਆਉਣ ਤੇ ਪਾਬੰਦੀ ਲਗਾ ਕੇ ਤਨਖਾਹਾਂ ਤੇ ਰੋਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੇਬਰ ਇੰਸਪੈਕਟਰ ਸੰਗਰੂਰ ਅਤੇ ਏਡੀਸੀ ਸੰਗਰੂਰ ਨੂੰ ਲਿਖਤੀ ਰੂਪ ਵਿੱਚ ਸਿਕਾਇਤ ਕੀਤੀ ਗਈ। ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਅੱਜ ਉਨ੍ਹਾਂ ਨੂੰ ਇਹ ਰੋਸ ਪ੍ਰਦਰਸ਼ਨ ਕਰਨ ਪਿਆ। ਉਨ੍ਹਾਂ ਮੰਗ ਕੀਤੀ ਕਿ ਡਿਊਟੀ ਤੇ ਆਉਣ ਵਾਲੇ ਕਰਮਚਾਰੀਆਂ ਦੀ ਕੰਪਨੀ ਵੱਲੋਂ ਹਾਜ਼ਰੀ ਲਗਵਾਈ ਜਾਵੇ ਅਤੇ ਬਣਦੀ ਤਨਖਾਹ ਦਿੱਤੀ ਜਾਵੇ। ਇਸ ਸਬੰਧੀ ਪ੍ਰਬੰਧਕਾਂ ਨੇ ਕਿਹਾ ਕਿ ਕੰਪਨੀ ਨਿਯਮਾਂ ਅਨੁਸਾਰ ਹੀ ਕੰਮ ਕਰਦੀ ਹੈ।
ਇਸ ਮੌਕੇ :- ਰਵਿੰਦਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਸੁਖਜੀਤ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਮੌਜੂਦ ਰਹੇ।

One thought on “ਰਿਲਾਇੰਸ ਪੰਪ ਬਾਲਦ ਕਲਾਂ ਦੇ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਵੱਲੋਂ ਕੰਪਨੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *

error: Content is protected !!