ਭਵਾਨੀਗੜ੍ਹ 28 ਮਈ ( ਸਵਰਨ ਜਲਾਣ )
ਕਾਲੇ ਕਾਨੂੰਨਾਂ ਦੇ ਖਾਤਮੇ ਅਤੇ ਕਰੋਨਾ ਦੇ ਖਾਤਮੇ ਲਈ ਸੰਘਰਸ਼ ਨੂੰ ਅੱਗੇ ਵਧਾਉਂਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲਝਾੜ ਟੋਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜਾਇਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ 240 ਵੇ ਦਿਨ ਵੀ ਧਰਨੇ ਜਾਰੀ ਹਨ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਤਿੰਨੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਨਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਦੇ ਨਾਲ ਨਾਲ ਕਰੋਨਾ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਸੰਬੰਧੀ ਠੋਸ ਮੰਗਾਂ ਵੀ ਉਭਾਰੀਆ ਗੲੀਆਂ।
ਜਿਵੇਂ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ। ਮੁਫ਼ਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ। ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ। ਸਾਵਧਾਨੀਆਂ ਪ੍ਰਤੀ ਪਿੰਡ ਪਿੰਡ ਵਿਆਪਕ ਸਿੱਖਿਆ ਮੁਹਿੰਮ ਰਾਹੀਂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਕੁਟਾਪੇ, ਚਲਾਣ, ਗ੍ਰਿਫ਼ਤਾਰੀਆਂ ਜਾਂ ਕਰਫਿਊ ਵਰਗਾ ਜਾਬਰ ਸਿਲਸਿਲਾ ਤੁਰੰਤ ਠੱਪ ਕੀਤਾ ਜਾਵੇ। ਵੈਕਸੀਨ ਵੀ ਜ਼ਬਰਦਸਤੀ ਲਾਉਣ ਦੀ ਬਜਾਏ ਇਸ ਸੰਬੰਧੀ ਪੈਦਾ ਹੋਏ ਸ਼ੰਕੇ ਜਾਗ੍ਰਿਤੀ ਮੁਹਿੰਮ ਵਿੱਢ ਕੇ ਸਿਹਤ ਅਮਲੇ ਦੁਆਰਾ ਨਵਿਰਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਕਰੋਨਾ ਰੋਕਥਾਮ ਲਈ ਖੁਦ ਟਿਕਰੀ ਬਾਰਡਰ ਦਿੱਲੀ ਵਿਖੇ ਮਾਸਕਾਂ,ਆਪਸੀ ਦੂਰੀ, ਆਕਸੀਜਨ ਸਿਲੰਡਰਾਂ ਤੇ ਬੈੱਡਾਂ ਵਾਲਾ ਆਰਜ਼ੀ ਹਸਪਤਾਲ ਅਤੇ ਡਾਕਟਰਾਂ, ਦਵਾਈਆਂ,ਸੈਨੇਟਾਈਜ਼ਰਾਂ, ਕਾੜ੍ਹਿਆਂ ਆਦਿ ਦੇ ਪ੍ਰਬੰਧ ਕਰਨ ਸਮੇਤ ਪੰਜਾਬ ਵਿੱਚ ਚੱਲ ਰਹੇ ਸਾਰੇ ਪੱਕੇ ਮੋਰਚਿਆਂ ਵਿੱਚ ਵੀ ਅਜਿਹੇ ਲੋੜੀਂਦੇ ਮੁੱਢਲੇ ਪ੍ਰਬੰਧ ਕੀਤੇ ਗਏੇ ਹਨ। 23 ਮਈ ਤੋਂ ਸ਼ੁਰੂ ਕੀਤੇ ਗਏ ਕਿਸਾਨਾਂ ਮਜ਼ਦੂਰਾਂ ਦੇ ਵੱਡੇ ਕਾਫਲੇ ਹਰ ਐਤਵਾਰ ਦਿੱਲੀ ਮੋਰਚੇ ਵਿੱਚ ਭੇਜੇ ਜਾਣਗੇ। ਤੀਜੇ ਪੱਖ ਦੀ ਲੜਾਈ ‘ਚ ਜਥੇਬੰਦੀ ਵੱਲੋਂ ਕਰੋਨਾ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ਤੁਰੰਤ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਖਾਤਰ 28,29,30 ਮਈ ਨੂੰ ਪਟਿਆਲਾ ਵਿਖੇ ਜਰੂਰੀ ਸਾਵਧਾਨੀਆਂ ਵਰਤਦੇ ਹੋਏ ਦਿਨ-ਰਾਤ ਦਾ ਸੂਬਾਈ ਧਰਨਾ ਵੀ ਲਾਇਆ ਗਿਆ ਹੈ ।
ਇਸ ਮੌਕੇ :- ਜਗਦੀਸ਼ ਸਿੰਘ ਨੂਰਪੁਰਾ ,ਸੁਖਦੇਵ ਸਿੰਘ ਘਰਾਚੋਂ , ਨਰੈਣ ਸਿੰਘ ਕਾਲਝਾੜ ਆਦਿ ਵੀ ਹਾਜ਼ਰ ਸਨ।
I have read your article carefully and I agree with you very much. This has provided a great help for my thesis writing, and I will seriously improve it. However, I don’t know much about a certain place. Can you help me? https://www.gate.io/vi/signup/XwNAU