ਕੇਂਦਰ ਨੇ ਲਿਆ ਵਿਦਿਆਰਥੀਆਂ ਦੇ ਹਿੱਤ ‘ਚ ਵੱਡਾ ਫੈਸਲਾ,ਖਾਤੇ ‘ਚ ਸਿੱਧੇ ਪੈਸੇ ਟਰਾਂਸਫਰ ਕੀਤੇ ਜਾਣਗੇ

 

ਨਵੀਂ ਦਿੱਲੀ –(ਭਗਵਾਨ ਦਾਸ/ਬਲਜਿੰਦਰ ਕੂਮਾਰ)
ਕੇਂਦਰ ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਹੈ ਮਿਡ ਡੇ ਮੀਲ ਯੋਜਨਾ ਤਹਿਤ ਪਹਿਲੀ ਤੋਂ 8ਵੀਂ ਕਲਾਸ ਤਕ ਦੇ ਵਿਦਿਆਰਥੀਆਂ ਦੇ ਖਾਤੇ ‘ਚ ਸਿੱਧੇ ਪੈਸੇ ਟਰਾਂਸਫਰ ਕੀਤੇ ਜਾਣਗੇ ਦੁਪਹਿਰ ਭੋਜਨ ਯੋਜਨਾ (ਮਿਡ ਡੇ ਮੀਲ) ਤਹਿਤ ਵਿਦਿਆਰਥੀਆਂ ਨੂੰ Direct Benifet transfer ਰਾਹੀਂ ਪੈਸਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ 12 ਕਰੋੜ ਵਿਦਿਆਰਥੀਆਂ ਨੂੰ ਵਿਸ਼ੇਸ਼ ਰਾਹਤ ਉਪਾਅ ਦੇ ਤੌਰ ਤੇ ਸਹਾਇਤਾ ਉਪਲਬਧ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ ਸਰਕਾਰ ਦੇ ਇਸ ਉਪਾਅ ਨਾਲ ਦੇਸ਼ ‘ਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਪਹਿਲੀ ਤੋਂ ਅੱਠਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਸਿੱਖਿਆ ਮੰਤਰੀ ਮੁਤਾਬਕ ਕੇਂਦਰ ਸਰਕਾਰ ਇਸ ਲਈ ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਹਜ਼ਾਰ ਦੋ ਸੌ ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਏਗੀ ਇਸ ਫੈਸਲੇ ਨਾਲ ਕੋਵਿਡ ਮਹਾਮਾਰੀ ਦੌਰਾਨ ਬੱਚਿਆਂ ਨੂੰ ਜ਼ਰੂਰੀ ਪੋਸ਼ਣ ਉਪਲਬਧ ਕਰਵਾਉਣ ਤੇ ਰੋਗ ਰੋਕੂ ਪ੍ਰਣਾਲੀ (ਇਮਿਊਨ ਸਿਸਟਮ) ਦੀ ਸਮਰੱਥਾ ਵਧਾਉਣ ‘ਚ ਮਦਦ ਮਿਲੇਗੀ ਇਸ ਗੱਲ ਦੀ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਦਿੱਤੀ ਹੈ

One thought on “ਕੇਂਦਰ ਨੇ ਲਿਆ ਵਿਦਿਆਰਥੀਆਂ ਦੇ ਹਿੱਤ ‘ਚ ਵੱਡਾ ਫੈਸਲਾ,ਖਾਤੇ ‘ਚ ਸਿੱਧੇ ਪੈਸੇ ਟਰਾਂਸਫਰ ਕੀਤੇ ਜਾਣਗੇ

Leave a Reply

Your email address will not be published. Required fields are marked *

error: Content is protected !!