ਕੋਰੋਨਾ ਘੱਟਣ ਕਾਰਨ ਜਿਲ੍ਹਾ ਪ੍ਰਸਾਸ਼ਨ ਨੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ

ਜਲੰਧਰ ( ਭਗਵਾਨ ਦਾਸ/ਬਲਜਿੰਦਰ ਕੂਮਾਰ) ਕੋਰੋਨਾ ਘੱਟਣ ਕਾਰਨ ਜਿਲ੍ਹਾ ਪ੍ਰਸਾਸ਼ਨ ਨੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ। ਜਿਲ੍ਹਾ ਪ੍ਰਸਾਸ਼ਨ ਦੁਆਰਾ ਦੁਕਾਨਾਂ ਬੰਦ ਕਰਨ ਦਾ ਸਮਾਂ ਇਕ ਵਾਰ ਫਿਰ ਬਦਲੀਆ। ਹੁਣ ਦੁਕਾਨਾਂ ਖੁੱਲ੍ਹਣ ਦਾ ਸਮਾਂ ਸ਼ਾਮ 5 ਵਜੇ ਦੀ ਵਜਾਏ ਸ਼ਾਮ 6 ਵਜੇ ਤੱਕ ਦਾ ਕਰ ਦਿੱਤਾ ਹੈ। ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੀਆਂ ਰੱਖਣ ਦੀ ਆਗਿਆ ਦੇ ਦਿੱਤੀ ਗਈ ਹੈ। ਪਰ ਯਾਦ ਰਹੇ ਕਿ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ ਹੀ ਰਹੇਗਾ। ਇਹ ਆਦੇਸ਼ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੁਆਰਾ ਜਾਰੀ ਕੀਤੇ ਗਏ ਹਨ। ਡੀਸੀ ਨੇ ਕਿਹਾ ਕਿ ਢਿੱਲ ਦਾ ਦੁਰਉਪਯੋਗ ਨਹੀਂ ਹੋਣਾ ਚਾਹੀਦਾ ਤੇ ਕੋਵਿਡ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਪਵੇਗੀ। ਉਹਨਾਂ ਕਿਹਾ ਕਿ ਹੁਣ ਦੁਕਾਨਾਂ ਉਪਰ ਕੰਮ ਕਰਨ ਵਾਲਿਆ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ।

3 thoughts on “ਕੋਰੋਨਾ ਘੱਟਣ ਕਾਰਨ ਜਿਲ੍ਹਾ ਪ੍ਰਸਾਸ਼ਨ ਨੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ

Leave a Reply

Your email address will not be published. Required fields are marked *