ਪਹਿਲੇ ਪੜਾਅ ਤਹਿਤ ਹੁਣ ਤੱਕ ਮੁਕੰਮਲ ਹੋ ਚੁੱਕੇ 295 ਕਾਰਜ, ਪੂਰੇ ਹੋ ਚੁੱਕੇ ਪ੍ਰਾਜੈਕਟਾਂ ਦੇ ਬਾਕੀ ਰਹਿੰਦੇ ਵਰਤੋਂ ਸਰਟੀਫਿਕੇਟ ਤੁਰੰਤ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ (ਪਰਮਜੀਤ ਪਮਮਾ/ਲਵਜੀਤ/ਜਸਕੀਰਤ ਰਾਜਾ)
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂਈਆਈਪੀ) ਦੇ ਦੋਵਾਂ ਪੜਾਵਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਜੈਕਟ ਦੇ ਦੂਜੇ ਪੜਾਅ ਅਧੀਨ 111.78 ਕਰੋੜ ਰੁਪਏ ਦੀ ਲਾਗਤ ਨਾਲ 481 ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ 481 ਕਾਰਜਾਂ ਵਿੱਚੋਂ 2339.53 ਲੱਖ ਦੀ ਲਾਗਤ ਵਾਲੇ 239 ਕਾਰਜਾਂ ਦੀ ਸ਼ੁਰੂਆਤ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਹੈ ਜਦਕਿ 6425.97 ਲੱਖ ਦੀ ਲਾਗਤ ਵਾਲੇ 178 ਕਾਰਜ, 2130 ਲੱਖ ਦੀ ਲਾਗਤ ਵਾਲੇ 60 ਕਾਰਜ ਅਤੇ 282.55 ਲੱਖ ਦੀ ਲਾਗਤ ਵਾਲੇ ਚਾਰ ਕਾਰਜ ਕ੍ਰਮਵਾਰ ਮਿਊਂਸੀਪਲ ਕਾਰਪੋਰੇਸ਼ਨ ਜਲੰਧਰ, ਲੋਕ ਨਿਰਮਾਣ ਵਿਭਾਗ ਅਤੇ ਪੀਡਬਲਯੂਐਸਬੀ ਵੱਲੋਂ ਵਿੱਢੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੋਵਾਂ ਪੜਾਵਾਂ ਅਧੀਨ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ ਅਤੇ ਹੁਣ ਸਮੂਹ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕਾਰਜਕਾਰੀ ਏਜੰਸੀਆਂ ਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਦੇਰੀ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।
ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਿਆ ਹੈ, ਇਸ ਲਈ ਵਿਭਾਗਾਂ ਵੱਲੋਂ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ 2887.56 ਲੱਖ ਦੀ ਲਾਗਤ ਨਾਲ ਕੁੱਲ 295 ਕਾਰਜ ਮੁਕੰਮਲ ਹੋ ਚੁੱਕੇ ਹਨ, ਜੋ ਕਿ ਜ਼ਿਲ੍ਹੇ ਨੂੰ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਤੋਰਨ ਵਿੱਚ ਸਹਾਇਕ ਸਾਬਤ ਹੋਣਗੇ।

3 thoughts on “ਪਹਿਲੇ ਪੜਾਅ ਤਹਿਤ ਹੁਣ ਤੱਕ ਮੁਕੰਮਲ ਹੋ ਚੁੱਕੇ 295 ਕਾਰਜ, ਪੂਰੇ ਹੋ ਚੁੱਕੇ ਪ੍ਰਾਜੈਕਟਾਂ ਦੇ ਬਾਕੀ ਰਹਿੰਦੇ ਵਰਤੋਂ ਸਰਟੀਫਿਕੇਟ ਤੁਰੰਤ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

Leave a Reply

Your email address will not be published. Required fields are marked *

error: Content is protected !!