ਭਾਰਤ ਦੇ ਪ੍ਰਸਿੱਧ ਅਰਥ ਸ਼ਾਸਤਰੀ, ਚਿੰਤਕ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਨੂੰ ਗਹਿਰਾ ਸਦਮਾ ਲੱਗਾ ਹੈ।
ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਭਾਰਤ ਦੇ ਪ੍ਰਸਿੱਧ ਅਰਥ ਸ਼ਾਸਤਰੀ, ਚਿੰਤਕ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਨੂੰ ਗਹਿਰਾ ਸਦਮਾ ਲੱਗਾ ਹੈ।
ਮੈਲਬੋਰਨ ਦੇ ਸਿੱਖ ਚਿੰਤਕ ਅਤੇ ਵਕੀਲ ਸਰਦਾਰ ਗੁਰਪਾਲ ਸਿੰਘ ਨੇ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨੇ ਇੱਕ ਸਫ਼ਲ ਵਿੱਤ ਮੰਤਰੀ ਵਜੋਂ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਦਕਾ ਹੀ ਭਾਰਤ ਆਰਥਿਕ ਮੰਦੀ ਤੋਂ ਬਚਿਆ ਰਿਹਾ ਹੈ। ਉਨ੍ਹਾਂ ਦੀ ਮੌਤ ਨਾਲ ਸੰਸਾਰ ਨੇ ਮਹਾਨ ਅਰਥ ਸਾਸ਼ਤਰੀ ਗਵਾ ਲਿਆ ਹੈ। ਉਨ੍ਹਾਂ ਦੀ ਮੌਤ ਦੇਸ਼ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਡਾਕਟਰ ਸਾਹਿਬ ਦੀ ਯਾਦ ਵਿੱਚ ਸਮਾਰਕ ਉਸਾਰਨ ਨਾਲੋਂ ਉਹਨਾਂ ਦੇ ਨਾਮ ਤੇ ਵਿੱਤ ਨੀਤੀ ਅਤੇ ਅਰਥ ਸ਼ਾਸਤਰ ਦੀ ਤਰਜਮਾਨੀ ਕਰਦੀ ਹੋਈ ਇਕ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਵਿੱਚ ਕਰਨੀ ਚਾਹੀਦੀ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਇੰਗਲੈਂਡ ਦੀ ਆਕਸਫੋਰਡ ਯੂਨੀਵਰਸਿਟੀ ਵਾਂਗ ਨਾਮਣਾ ਖੱਟ ਸਕੇ ਅਤੇ ਅਜਿਹੀ ਸਿੱਖਿਆ ਸੰਸਥਾ ਦਾ ਕੰਟਰੋਲ ਅਜੇ ਸਿੰਘ ਬੱਗਾ ਵਰਗੇ ਵਿਸ਼ਵ ਪ੍ਰਸਿੱਧ ਸਿੱਖਾਂ ਦੇ ਹੱਥ ਵਿੱਚ ਦੇਣਾ ਚਾਹੀਦਾ ਹੈ।
ਅਜਿਹੇ ਸਿੱਖਿਆ ਸੰਸਥਾਵਾਂ ਵਿੱਚ ਪੜ੍ਨ ਵਾਲੇ ਵਿਦਿਆਰਥੀ ਡਾਕਟਰ ਸਾਹਿਬ ਵਾਂਗ ਸੁਚੱਜੇ ਅਰਥਸ਼ਾਸਤਰੀ ਬਣ ਕੇ ਦੇਸ਼ ਦੁਨੀਆਂ ਦਾ ਭਲਾ ਕਰ ਸਕਣਗੇ ।
ਇਹੀ ਉਹਨਾਂ ਦੇ ਲਈ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਜੀ ਦੀ ਸਾਦਗੀ, ਦੂਰ ਅੰਦੇਸ਼ੀ ਅਤੇ ਦਸਤਾਰ ਨੇ ਦੁਨੀਆ ਭਰ ਵਿੱਚ ਸਿੱਖਾਂ ਦਾ ਅਕਸ ਨੂੰ ਮਜਬੂਤ ਕੀਤਾ ਹੈ ਅਤੇ ਉਹਨਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ।
About The Author