Skip to content
ਅੱਜ ਮੋਗਾ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ।
ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਪਹੁੰਚਣਗੇ। ਇਸ ਮਹਾਂਪੰਚਾਇਤ ਵਿੱਚ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮਹਾਂਪੰਚਾਇਤ ਵਿੱਚ 40 ਤੋਂ 50 ਹਜ਼ਾਰ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆਏ ਹਾਂ ਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।
About The Author
error: Content is protected !!