ਸਿੱਧੂ ਕਰਨਗੇ ਰਾਹੁਲ ‘ ਤੇ ਪ੍ਰਿਯੰਕਾ ਨਾਲ ਮੁਲਾਕਾਤ

ਚੰਡੀਗੜ੍ਹ / ਜਲੰਧਰ ( परमजीत पममा/जसकीरत राजा ) ਕਾਂਗਰਸ ਦੇ ਕਾਟੋ – ਕਲੇਸ਼ ਦਰਮਿਆਨ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ‘ ਤੇ ਪ੍ਰਿਯੰਕਾ ਗਾਂਧੀ ਵਡਾਰਾ ਨਾਲ ਮੁਲਾਕਾਤ ਕਰਨਗੇ । 29 ਜੂਨ ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਦਾ ਇੱਕ ਵੱਡਾ ਵਰਗ ਕਾਂਗਰਸ ਦੇ ਕਾਟੋ – ਕਲੇਸ਼ ਦਾ ਮੁੱਖ ਸੂਤਰਧਾਰ ਨਵਜੋਤ ਸਿੰਘ ਸਿੱਧੂ ਨੂੰ ਦੱਸ ਰਿਹਾ ਹੈ । ਮੰਨਿਆ ਜਾ ਰਿਹਾ ਹੈ ਕਿ ਰਾਹੁਲ ਕਿਸੇ ਆਖਰੀ ਫੈਸਲੇ ਤੋਂ ਪਹਿਲਾਂ ਸਿੱਧੂ ਦੇ ਗਿਲੇ ਸ਼ਿਕਵੇ ਵੀ ਜਾਨਣਾ ਚਾਹੁੰਦੇ ਹਨ । ਕੋਟਕਪੂਰਾ ਗੋਲੀ ਕਾਂਡ ‘ ਚ ਐਸਆਈਟੀ ਦੀ ਰਿਪੋਰਟ ਨੂੰ ਖਾਰਜ ਕੀਤੇ ਜਾਣ ਪਿੱਛੋਂ ਤੋਂ ਹੀ ਨਵਜੋਤ ਸਿੱਧੂ ਸੋਸ਼ਲ ਮੀਡੀਆ ‘ ਤੇ ਕਾਫੀ ਸਰਗਰਮ ਰਹੇ ਸਨ । ਉਹ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ ਤੇ ਹਮਲੇ ਕਰਦੇ ਕਰ ਰਹੇ ਸਨ । ਬਾਅਦ ਵਿਚ ਬਾਕੀ ਮੰਤਰੀ ਤੇ ਵਿਧਾਇਕ ਵੀ ਬੋਲਣ ਲੱਗੇ । ਜਿਸ ਤੋਂ ਬਾਅਦ ਹਾਈ ਕਮਾਨ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਸੀ । ਕਮੇਟੀ ਨੇ ਪੰਜਾਬ ਦੇ ਕਰੀਬ 100 ਆਗੂਆਂ , ਵਿਧਾਇਕਾਂ , ਮੰਤਰੀਆ , ਲੋਕ ਸਭਾ ਮੈਂਬਰ ‘ ਤੇ ਰਾਜ ਸਭਾ ਮੈਂਬਰਾਂ ਨਾਲ ਗੱਲ ਬਾਤ ਕੀਤੀ । ਕਮੇਟੀ ਨੇ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀ ਸੀ । ਦੂਜੇ ਪਾਸੇ ਇਸ ਰਿਪੋਰਟ ਦੇ ਆਉਣ ਪਿੱਛੋਂ ਰਾਹੁਲ ਗਾਂਧੀ ਲਗਾਤਾਰ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ । ਬੀਤੇ ਸ਼ੁੱਕਰਵਾਰ ਨੂੰ ਵੀ ਰਾਹੁਲ ਗਾਂਧੀ ਨੇ ਇੱਕ ਦਰਜਨ ਤੋਂ ਜ਼ਿਆਦਾ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ ।

3 thoughts on “ਸਿੱਧੂ ਕਰਨਗੇ ਰਾਹੁਲ ‘ ਤੇ ਪ੍ਰਿਯੰਕਾ ਨਾਲ ਮੁਲਾਕਾਤ

Leave a Reply

Your email address will not be published. Required fields are marked *

error: Content is protected !!