*ਸਿੱਖਿਆ ਦਾ ਅਧਿਕਾਰ ਕਾਨੂੰਨ 2009 ਪੰਜਾਬ ਨੂੰ ਛੱਡ ਕੇ ਪੂਰੇ ਭਾਰਤ ਵਿੱਚ ਪਿਛਲੇ 15 ਸਾਲਾਂ ਤੋਂ ਲਾਗੂ ਹੈ।

ਸੰਗਰੂਰ (ਜੋਗਿੰਦਰ ਕੈਂਥ ਲਹਿਰੀ/ਪਰਮਜੀਤ) ਸ੍ਰੀ ਪੀਐਸ ਕਲਿਆਣ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰੂ ਗਿਆਨ ਨਾਥ ਵਾਲਮੀਕੀ ਧਰਮ ਸਮਾਜ ਅਤੇ ਸੂਬਾ ਸਕੱਤਰ ਪੰਜਾਬ ਐਸਸੀ ਮੋਰਚਾ ਭਾਰਤੀ ਜਨਤਾ ਪਾਰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ2009 ਪੰਜਾਬ ਨੂੰ ਛੱਡ ਕੇ ਪੂਰੇ ਭਾਰਤ ਵਿੱਚ ਪਿਛਲੇ 15 ਸਾਲਾਂ ਤੋਂ ਲਾਗੂ ਹੈ ਜਿਸ ਵਿੱਚ 25% ਗਰੀਬ ਬੱ ਚਿਆਂ ਲਈ ਚਾਹੇ ਉਹ ਕਿਸੇ ਵੀ ਵਰਗ ਨਾਲ ਸੰਬੰਧਿਤ ਹੋਣ ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਪ੍ਰਾਈਵੇਟ ਸਕੂਲਾਂ ਵਿੱਚ ਵਿੱਦਿਆ ਫਰੀ ਹੈ। ਮਾਨਯੋਗ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਰੇ ਸਿੱਖਿਆ ਅਫਸਰ ਅਤੇ ਸਕੂਲ ਮੁਖੀਆਂ ਨੂੰ ਹੁਕਮ ਕਰ ਦਿੱਤੇ ਹਨ। ਪਰ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਵੱਲੋਂ ਗਰੀਬ ਬੱਚਿਆਂ ਦਾ ਦਾਖਲਾ ਕਰਨ ਲਈ ਇਨਕਾਰ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਮਿਤੀ 9 ਅਪ੍ਰੈਲ 2025 ਦਿਨ ਬੁੱਧਵਾਰ ਨੂੰ ਸਵੇਰੇ 9:30 ਵਜੇ ਕੱਕੜਵਾਲ ਚੌਂਕ ਧੂਰੀ ਵਿਖੇ ਧਰਨਾ ਲਗਾਇਆ ਜਾਵੇਗਾ । ਸਾਰੇ ਵਰਗਾਂ ਦੀਆਂ ਜਥੇਬੰਦੀਆਂ ਅਤੇ ਮਾਪਿਆਂ ਨੂੰ ਬੇਨਤੀ ਹੈ ਕਿ ਇਸ ਧਰਨੇ ਵਿੱਚ ਵੱਧ ਤੋਂ ਵੱਧ ਪਹੁੰਚਣ ਤਾਂ ਕਿ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਰੁਕ ਸਕਣ। ਆਪਣੇ ਬੱਚਿਆਂ ਦੇ ਹੱਕਾਂ ਲਈ ਇਸ ਧਰਨੇ ਦਾ ਹਿੱਸਾ ਬਣੋ ਜੀ।