ਜਿਲ੍ਹਾਂ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਵਿੱਚ ਲੋੜੀਂਦੇ ਪੀ.ਓ ਨੂੰ ਕੀਤਾ ਗ੍ਰਿਫਤਾਰ।

ਜਲੰਧਰ ਦਿਹਾਤੀ ਗੁਰਾਇਆ (ਪਰਮਜੀਤ ਪਮਮਾ/ਲਵਜੀਤ )
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾ/ਭਗੋੜਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ- ਡਵੀਜਨ ਫਿਲੋਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਟੀਮ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਵਿੱਚ ਲੋੜੀਂਦੇ ਪੀ.ਓ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮੁਕਦਮਾ ਨੰਬਰ 138 ਮਿਤੀ 07-07-2017 ਅ/ਧ 21/22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਦੇ ਦੋਸ਼ੀ ਚੰਦਨ ਉਰਫ ਅਮਨ ਚਾਦਲਾ ਪੁੱਤਰ ਹੁਸਨ ਚੰਦ ਵਾਸੀ ਪਿੰਡ ਸਮੁੰਦੜਾ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਗੁਰੂ ਤੇਗ ਬਹਾਦਰ ਗੇਟ ਬੰਗਾ ਥਾਣਾ ਸਿਟੀ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜਿਸ ਨੂੰ ਮਾਨਯੋਗ ਅਦਾਲਤ ਸ੍ਰੀ ਰਵੀਪਾਲ ਸਿੰਘ ਜੇ.ਐਮ.ਆਈ.ਸੀ ਸਾਹਿਬ ਫਿਲੌਰ ਜੀ ਵਲੋਂ ਮਿਤੀ 24-11-2017 ਨੂੰ ਜੋਰ ਧਾਰਾ 82/83 ਜਵ ਤਹਿਤ ਪੀ.ਓ ਕਰਾਰ ਦਿੱਤਾ ਗਿਆ ਸੀ।ਜਿਸ ਨੂੰ ਮਿਤੀ (02-1-2023 ਨੂੰ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਚੌਂਕੀ ਇੰਚਾਰਜ ਦੁਸਾਂਝ ਕਲਾਂ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਨੇ ਸਮੇਤ ਪੁਲਿਸ ਪਾਰਟੀ ਦੇ ਉਕਤ ਮੁਕਦਮੇ ਵਿੱਚ ਲੋੜੀਂਦੇ ਪੀ.ਓ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।ਜਿਸ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਕੇਂਦਰੀ ਜੇਲ੍ਹ ਲੁਧਿਆਣਾ ਬੰਦ ਕਰਾਇਆ ਗਿਆ ਹੈ।