ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਸ਼ਰਾਬ ਨਜੈਜ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30,000 ML ਸ਼ਰਾਬ ਨਜੈਜ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ)
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼) ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਸ਼ਰਾਬ ਨਜੈਜ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 30,000 ML ਸ਼ਰਾਬ ਨਜੈਜ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 21.01.2023 ਨੂੰ ਏ.ਐਸ.ਆਈ ਹੰਸ ਰਾਜ ਨੰਬਰ 184 ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਮੁੱਖਬਰ ਖਾਸ ਦੀ ਇਤਲਾਹ ਪਰ ਇੱਕ ਵਿਅਕਤੀ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਅਸਮੈਲਪੁਰ ਥਾਣਾ ਲੋਹੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30,000 ML ਸ਼ਰਾਬ ਨਜੈਜ ਬਰਾਮਦ ਕੀਤੀ ਹੈ।ਜਿਸ ਤੇ ਏ.ਐਸ.ਆਈ ਹੰਸ ਰਾਜ ਨੇ ਮੁਕੱਦਮਾ ਨੰਬਰ 06 ਮਿਤੀ 21.01,2023 ਜੁਰਮ 61-1-14 EX Act ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ ਅਮਲ ਵਿੱਚ ਲਿਆਦੀ ਹੈ।

ਦੋਸ਼ੀ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਅਸਮੈਲਪੁਰ ਥਾਣਾ ਲੋਹੀਆ ਦੇ ਖਿਲਾਫ ਦਰਜ ਮੁਕਦਮੇ:- 03

1.ਮੁਕੱਦਮਾ ਨੰਬਰ 164 ਮਿਤੀ 28.07.2020 ਜੁਰਮ 61-1-14 EX Act ਥਾਣਾ ਲੋਹੀਆ

2.ਮੁਕੱਦਮਾ ਨੰਬਰ 45 ਮਿਤੀ 10.04.2021 ਜੁਰਮ 61-1-14 EX Act ਥਾਣਾ ਲੋਹੀਆ

3.ਮੁਕੱਦਮਾ ਨੰਬਰ 06 ਮਿਤੀ 21.01.2023 ਜੁਰਮ 61-1-14 EX Act ਥਾਣਾ ਲੋਹੀਆ