ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋ 11 ਗ੍ਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਜਲੰਧਰ ਦਿਹਾਤੀ ਲੋਹੀਆ (ਵਿਵੇਕ/ਗੁਰਪ੍ਰੀਤ/ਜਸਕੀਰਤ ਰਾਜਾ) ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 06.02.2023 ਨੂੰ ਐਸ.ਆਈ ਗੋਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਨਾਕਾ ਬੰਦੀ ()1 ਵਿਅਕਤੀ ਗੁਰਮੀਤ ਸਿੰਘ ਉਰਫ ਕਾਲਾ ਪੁੱਤਰ ਗੁਰਬਚਨ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਇੱਕ ਔਰਤ ਰੀਤੂ ਪਤਨੀ ਗੁਰਮੀਤ ਸਿੰਘ ਉਰਫ ਕਾਲਾ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 06.02.2023 ਜੁਰਮ 21B/C- 61-85 NDPS Act ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ।ਦੋਸ਼ੀਆ ਪਾਸ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਬ੍ਰਾਮਦਗੀ:- 11 ਗ੍ਰਾਮ ਹੈਰੋਇਨ

error: Content is protected !!