ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ 80 ਗ੍ਰਾਮ ਹੈਰੋਇਨ ਅਤੇ 50,000/ਰੁਪਏ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਕਾਬੂ।

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ( ਜਸਕੀਰਤ ਰਾਜਾ )
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਮਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 01 ਨਸ਼ਾ ਤਸ਼ੱਕਰ ਪਾਸੋਂ 80 ਗ੍ਰਾਮ ਹੈਰੋਇਨ ਸਮੇਤ 50,000/ਰੁਪਏ ਡਰੱਗ ਮਨੀ, 01 ਕੰਪਿਊਟਰ ਕੰਡਾ, 01 ਐਕਟਿਵਾ ਪ੍ਰਾਪਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 07.02.2023 ਨੂੰ SI ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਅੱਡਾ ਨੂਰਪੁਰ ਥਾਣਾ ਮਕਸੂਦਾ ਜਿਲ੍ਹਾ ਜਲੰਧਰ ਦਿਹਾਤੀ ਮੇਨ ਹਾਈਵੇ ਤੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਪਿੰਡ ਬੁਲੰਦਪੁਰ ਵਾਲੀ ਸਾਇਡ ਤੋ ਇੱਕ ਸਕੂਟਰੀ ਪਰ ਇੱਕ ਨੋਜਵਾਨ ਆਉਂਦਾ ਦਿਖਾਈ ਦਿੱਤਾ ਜਿਸ ਨੂੰ $1 ਭੁਪਿੰਦਰ ਸਿੰਘ ਨੇ ਟਾਰਚ ਦੀ ਰੋਸਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਜਿਸ ਨੇ ਯਕਦਮ ਘਬਰਾ ਕੇ ਸਕੂਟਰੀ ਨੂੰ ਰੋਕਣ ਦੇ ਬਜਾਏ ਸਕੂਟਰੀ ਦੀ ਯਕਦਮ ਬਰੇਕ ਲੱਗਾ ਕੇ ਪਿੱਛੇ ਨੂੰ ਮੋੜਨ ਲੱਗਾ ਤਾ S1 ਭੁਪਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਗਗਨ ਬੱਤਰਾ ਉਰਫ ਗਗਨ ਪੁੱਤਰ ਅਨਿਲ ਕੁਮਾਰ ਵਾਸੀ ਨਿਊ ਬਲਦੇਵ ਨਗਰ ਨੇੜੇ M.C ਡਿਸਪੋਸਲ ਥਾਣਾ ਰਾਮਾ ਮੰਡੀ ਜਲੰਧਰ ਦੱਸਿਆ ਜਿਸ ਦੀ ਤਲਾਸ਼ੀ ਕਰਨ ਪਰ ੳਸੁ ਪਾਸੋਂ 8 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ (07.02.2023 ਅਧ 21(B)-61-85 NDPS ACT ਥਾਣਾ ਮਕਸੂਦਾ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।ਅਤੇ ਗਗਨ ਬੱਤਰਾ ਉਕਤ ਨੇ ਆਪਣੇ ਕੀਤੇ ਇੰਕਸਾਫ ਮੁਤਾਬਿਕ ਆਪਣੇ ਘਰ ਵਿੱਚ 50 ਹਜਾਰ ਰੁਪਏ ਭਾਰਤੀ ਕਰੰਸੀ ਸਮੇਤ ਇਕ ਇਲਕਟਰੋਨਿਕ ਕੰਡਾ ਬ੍ਰਾਮਦ ਕਰਵਾਇਆ। ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਜੋ ਕਿ ਪ੍ਰਾਈਵੇਟ ਫਾਈਨੈਂਸ ਕੰਪਨੀ ਵਿੱਚ ਰਿਕਵਰੀ ਏਜੰਟ ਦਾ ਕੰਮ ਕਰਦਾ ਹੈ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੇ ਢੁਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸ ਖਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਕੁੱਲ ਬ੍ਰਾਮਦਗੀ :-

1, 80 ਗ੍ਰਾਮ ਹੈਰੋਇਨ

2, 50,000 ਰੂਪਏ ਭਾਰਤੀ ਕਰੰਸੀ(ਡਰਗ ਮਨੀ)

3. ਇਕ ਕੰਪਿਊਟਰ ਕੰਡਾ

4. ਇਕ ਐਕਟਿਵਾ ਰੰਗ ਗਰੇਅ

error: Content is protected !!