Skip to content
- ਜਲੰਧਰ (ਪਰਮਜੀਤ ਪਮਮਾ/ਕੂਨਾਲ ਤੇਜੀ) ਰਾਜਾ ਹਿਊਮਨ ਰਾਈਟਸ ਪ੍ਰੋਟੈਕਸ਼ਨ ਫਾਉਂਡੇਸ਼ਨ ਦੇ ਚੇਅਰਮੈਨ ਰਾਜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜਿੱਥੇ ਮੁੜ ਤੋਂ ਇੱਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਆਏ ਦਿਨ ਹੀ ਨਵੇਂ ਤੋਂ ਨਵੇਂ ਕੋਰੋਨਾ ਪੰਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਜੋ ਇੱਕ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਕਰੋਨਾ ਵਿਰੋਧ ਜੰਗ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਲੜਨੀ ਚਾਹੀਦੀ ਹੈ ਤਾਂ ਹੀ ਅਸੀਂ ਇਸ ਉੱਪਰ ਆਪਣੀ ਜਿੱਤ ਪ੍ਰਾਪਤ ਕਰ ਸਕਦੇ ਹਾਂ ਉਨ੍ਹਾਂ ਅੱਗੇ ਕਿਹਾ ਕਿ ਲੋਕ ਬਿਨਾਂ ਡਰ ਭੈਅ ਤੋਂ ਬਿਨਾਂ | ਮਾਸਕ ਤੋ ਬਜਾਰਾ ਵਿੱਚ ਨਜ਼ਰ ਆ ਰਹੇ ਹਨ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਇਸ ਬਿਮਾਰੀ ਵਿਰੁੱਧ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ।